ਖੇਤਾਂ ’ਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ PSPCL
Published : Apr 6, 2023, 6:28 pm IST
Updated : Apr 6, 2023, 6:28 pm IST
SHARE ARTICLE
Harbhajan Singh ETO
Harbhajan Singh ETO

ਰੋਕਥਾਮ ਉਪਾਵਾਂ ਸਬੰਧੀ ਐਡਵਾਈਜ਼ਰੀ ਜਾਰੀ

 

ਚੰਡੀਗੜ੍ਹ : ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫਤਰ ਨੂੰ ਸੂਚਿਤ ਕਰਨ।

ਇਹ ਵੀ ਪੜ੍ਹੋ: ਜਾਪਾਨ ਦਾ ਮਿਲਟਰੀ ਹੈਲੀਕਾਪਟਰ ਲਾਪਤਾ: 10 ਲੋਕ ਸਨ ਸਵਾਰ, ਸਰਚ ਆਪਰੇਸ਼ਨ ਜਾਰੀ

ਕੈਬਨਿਟ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨਾਂ ਖਪਤਕਾਰਾਂ ਨੂੰ ਇਹ ਵੀ ਦੱਸਿਆ ਕਿ ਉਹ ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ‘ਤੇ 24 ਘੰਟੇ ਕਾਰਜਸੀਲ ਹੈਲਪਲਾਈਨ ਨੰਬਰਾਂ ‘ਤੇ ਦਰਜ ਕਰਵਾ ਸਕਦੇ ਹਨ।  ਉਨਾਂ ਕਿਹਾ ਕਿ ਖਪਤਕਾਰ ਵਟਸਐਪ ਨੰਬਰ 96461-06835 ‘ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ: ਦੁਖਦਾਇਕ : ਅਮਰੀਕਾ ’ਚ ਵਾਪਰੇ ਸੜਕ ਹਾਦਸੇ ’ਚ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ

ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇਕ ਮਰਲੇ ਰਕਬੇ ਦੀ ਕਣਕ ਦੀ ਕਟਾਈ ਪਹਿਲਾਂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਦਸ ਮੀਟਰ ਦਾ ਘੇਰਾ ਗਿੱਲਾ ਰੱਖਿਆ ਜਾਵੇ ਤਾਂ ਜੋ ਜੇਕਰ ਕੋਈ ਸਪਾਰਕਿੰਗ ਵਰਗੀ ਘਟਨਾ ਵਾਪਰਦੀ ਹੈ ਤਾਂ ਇਸ ਘਟਨਾ ਨੂੰ ਆਸਾਨੀ ਨਾਲ ਅਤੇ ਖ਼ੁਦ-ਬ-ਖੁਦ ਰੋਕਿਆ ਜਾ ਸਕੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement