Barnala News : ਬਰਨਾਲਾ 'ਚ ਛੋਟੇ ਨੇ ਵੱਡੇ ਭਰਾ ਦਾ ਪੇਚਕਸ ਨਾਲ ਕੀਤਾ ਕਤਲ
Published : Apr 6, 2024, 1:44 pm IST
Updated : Apr 6, 2024, 3:45 pm IST
SHARE ARTICLE
photo
photo

Barnala News : ਪਸ਼ੂਆਂ ਨੂੰ ਲੈ ਕੇ ਹੋਏ ਝਗੜੇ ਕਾਰਨ ਦਿਤਾ ਵਾਰਦਾਤ ਨੂੰ ਅੰਜਾਮ

The younger brother killed his elder brother in Barnala News in punjabi: ਬਰਨਾਲਾ 'ਚ ਨਸ਼ੇੜੀ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿਤਾ। ਇਹ ਘਟਨਾ ਬਰਨਾਲਾ ਦੇ ਸੰਧੂ ਕਲਾਂ ਦੀ ਹੈ। ਜਿੱਥੇ ਦੋਵੇਂ ਭਰਾ ਇਕੋ ਘਰ ਵਿੱਚ ਰਹਿੰਦੇ ਸਨ। ਮੁਲਜ਼ਮ ਪੂਰਨ ਸਿੰਘ ਦਾ ਆਪਣੇ ਵੱਡੇ ਭਰਾ ਅਤੇ ਪਰਿਵਾਰ ਨਾਲ ਅਕਸਰ ਲੜਾਈ-ਝਗੜਾ ਰਹਿੰਦਾ ਸੀ। ਮੁਲਜ਼ਮ ਨੇ ਬੀਤੀ ਰਾਤ ਉਸ ਦੇ ਭਰਾ ਬਲਵੀਰ ਸਿੰਘ ਦਾ ਘਰ ਵਿੱਚ ਹੀ ਪੇਚਕਸ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Ludhiana News: ਮਤਰੇਏ ਪਿਓ ਨੇ ਬੇਸ਼ਰਮੀ ਦੀਆਂ ਟੱਪੀਆਂ ਸਾਰੀਆਂ ਹੱਦਾਂ, ਧੀ ਨਾਲ ਕੀਤਾ ਬਲਾਤਕਾਰ 

 ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੇ ਨਾਲ ਹੀ ਥਾਣਾ ਭਦੌੜ ਦੀ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦੇ ਦਿਓਰ ਪੂਰਨ ਸਿੰਘ ਛੜਾ ਸੀ ਅਤੇ ਉਹ ਸਾਡੇ ਘਰ ਹੀ ਰਹਿੰਦਾ ਸੀ।

ਇਹ ਵੀ ਪੜ੍ਹੋ:  Samarala News: ਕਾਰ ਚਾਲਕ ਨੇ 2 ਔਰਤਾਂ ਸਮੇਤ ਮਾਸੂਮ ਨੂੰ ਦਰੜਿਆ,ਤਿੰਨਾਂ ਦੀ ਹੋਈ ਮੌਤ  

ਉਹ ਕਾਫੀ ਸਮੇਂ ਤੋਂ ਸ਼ਰਾਬ ਦਾ ਆਦੀ ਸੀ ਅਤੇ ਸ਼ਰਾਬ ਪੀ ਕੇ ਅਕਸਰ ਘਰ ਦੀ ਹਰ ਗੱਲ ਨੂੰ ਲੈ ਕੇ ਝਗੜਾ ਕਰਦਾ ਰਹਿੰਦਾ ਸੀ। ਬੀਤੀ ਰਾਤ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਸ ਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਪੇਚਕਸ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ। ਪੀੜਤ ਜਸਬੀਰ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਐਸ.ਐਚ.ਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ 'ਚ ਹੋਣਗੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

(For more Punjabi news apart from The younger brother killed his elder brother in Barnala News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement