Dismissed Woman Constable: ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਮੁੜ ਭੇਜੀ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ
Published : Apr 6, 2025, 2:25 pm IST
Updated : Apr 6, 2025, 2:25 pm IST
SHARE ARTICLE
Dismissed Woman constable Amandeep Kaur two-day police remand
Dismissed Woman constable Amandeep Kaur two-day police remand

Dismissed Woman Constable: ਪਿਛਲੇ ਦਿਨੀਂ ਚਿੱਟੇ ਨਾਲ ਕੀਤੀ ਸੀ ਗ੍ਰਿਫ਼ਤਾਰ

 'ਯੁੱਧ ਨਸ਼ਿਆਂ ਵਿਰੁਧ' ਮੁਹਿੰਮ ਤਹਿਤ ਪੁਲਿਸ ਅੜਿੱਕੇ ਆਈ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦਾ  ਬਠਿੰਡਾ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਮਿਲ ਗਿਆ ਹੈ।   ਪੁਲਿਸ ਨੇ ਉਸ ਨੂੰ ਪਹਿਲਾਂ ਤੋਂ ਮਿਲੇ ਰਿਮਾਂਡ ਨੂੰ ਖ਼ਤਮ ਹੋਣ ਤੋਂ ਬਾਅਦ ਫਿਰ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਸੀ, ਜਿਥੇ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਸ ਨੂੰ ਮੁੜ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਠਿੰਡਾ ਦੇ ਬਾਦਲ ਰੋਡ 'ਤੇ ਇਕ ਨਾਕੇ ਤੇ ਚੈਕਿੰਗ ਦੌਰਾਨ ਜਦੋਂ ਉਕਤ ਮੁਲਜ਼ਮ ਨੂੰ ਆਪਣੀ ਥਾਰ ਗੱਡੀ ਵਿਚ ਆ ਰਹੀ ਸੀ ਤਾਂ ਉਸ ਵੇਲੇ ਉਸ ਨਾਕੇ ਦੀ ਅਗਵਾਈ ਇਕ ਟਰੇਨੀ ਆਈਪੀਐਸ ਅਧਿਕਾਰੀ ਕਰ ਰਿਹਾ ਸੀ, ਜਦੋਂ ਮੁਲਜ਼ਮ ਦੀ ਗੱਡੀ ਨੂੰ ਰੋਕਿਆ ਗਿਆ ਤਾਂ  ਤਲਾਸ਼ੀ ਦੌਰਾਨ ਉਸ ਦੀ ਗੱਡੀ ਵਿਚੋਂ 17 ਗ੍ਰਾਮ ਤੋਂ ਜ਼ਿਆਦਾ ਚਿੱਟਾ ਬਰਾਮਦ ਕੀਤਾ ਗਿਆ।

 ਉਸ ਮੌਕੇ ਮੁਲਜ਼ਮ ਨੇ ਗੱਡੀ ਛੱਡ ਭੱਜਣ ਦੀ ਕੋਸ਼ਿਸ਼ ਵੀ ਕੀਤੀ ਪਰ ਮੌਕੇ 'ਤੇ ਮਹਿਲਾ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ ਸੀ। ਇਸੇ ਦੌਰਾਨ ਉਸ ਨੇ ਅਗਵਾਈ ਕਰ ਰਹੇ ਅਧਿਕਾਰੀ ਨੂੰ ਕਿਸੇ ਡੀਆਈਜੀ ਨਾਲ ਗੱਲ ਕਰਨ ਲਈ ਕਿਹਾ ਸੀ ਪਰ ਉਸ ਅਧਿਕਾਰੀ ਨੇ ਸਖ਼ਤੀ ਵਿਖਾਉਂਦਿਆਂ ਉਸ ਦਾ ਮੋਬਾਇਲ ਹੀ ਜ਼ਬਤ ਕਰ ਲਿਆ ਸੀ। 

ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ ਇਕ ਦਿਨ ਦਾ ਰਿਮਾਂਡ ਦਿੱਤਾ ਸੀ, ਜਿਸ ਤੋਂ ਬਾਅਦ ਉਸ ਨੂੰ ਮੁੜ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ। ਅੱਜ ਜਿਵੇਂ ਹੀ ਪੁਲਿਸ ਨੇ ਆਪਣੀਆਂ ਦਲੀਲਾਂ ਦਿੱਤੀਆਂ ਤਾਂ ਅਦਾਲਤ ਨੇ ਉਸ ਨੂੰ ਫਿਰ ਤੋਂ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement