ਖ਼ਬਰਾਂ |

ਤਾਜ਼ਾ |

ਹਰਿਆਣਾ ਨੇ ਭਾਖੜਾ ਬੋਰਡ ਨੂੰ ਪੱਤਰ ਲਿਖ ਕੇ ਅਪਣੇ ਹਿੱਸੇ ਦੇ ਪਾਣੀ ਬਾਰੇ ਚਿੰਤਾ ਪ੍ਰਗਟ ਕੀਤੀ 

By : GAGANDEEP

Published : Apr 6, 2026, 6:42 am IST
Updated : Apr 6, 2026, 7:53 am IST
SHARE ARTICLE
photo
photo

ਸਤਲੁਜ ਲਿੰਕ ਰਾਹੀਂ ਬਿਆਸ ਵਲੋਂ ਪਾਣੀ ਘੱਟ ਛੱਡਣ ਦੀ ਗੱਲ ਆਖੀ 

ਚੰਡੀਗੜ੍ਹ (ਭੁੱਲਰ) : ਹਰਿਆਣਾ ਸਰਕਾਰ ਨੇ ਬਿਆਸ ਦਰਿਆ ’ਚੋਂ ਅਪਣੇ ਹਿੱਸੇ ਦੇ ਪਾਣੀ ਨੂੰ ਲੈ ਕੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਨੂੰ ਪੱਤਰ ਲਿਖ ਕੇ ਚਿੰਤਾ ਤੇ ਖਦਸ਼ਾ ਪਰਗਟ ਕੀਤਾ ਹੈ। ਬਿਆਸ-ਸਤਲੁਜ ਲਿੰਕ ਪ੍ਰਾਜੈਕਟ ਰਾਹੀਂ ਬਿਆਸ ਤੋਂ ਸਤਲੁਜ ਵਲ ਪਾਣੀ ਦੇ ਘੱਟ ਮੋੜਨ ਦੀ ਗੱਲ ਆਖੀ ਹੈ।

 ਹਰਿਆਣਾ ਨੇ ਅਪਣੀ ਚਿੱਠੀ ਵਿਚ ਕਿਹਾ ਹੈ ਕਿ ਚਾਰ ਮਾਰਚ ਤੋਂ  ਸਤਲੁਜ ਲਿੰਕ ਰਾਹੀਂ ਪਾਣੀ ਦਾ ਨਿਕਾਸ ਘੱਟ ਰਿਹਾ ਹੈ, ਜਿਸ ਦਾ ਮਤਲਬ ਹੈ ਕਿ ਇਸ ਦੌਰਾਨ ਸਤਲੁਜ ਵਲ ਲੋੜੀਂਦਾ ਪਾਣੀ ਨਹੀਂ ਛੱਡਿਆ ਗਿਆ। ਇਸ ਨਾਲ ਭਾਖੜਾ ਪ੍ਰਣਾਲੀ ਰਾਹੀਂ ਹਰਿਆਣਾ ਨੂੰ ਮਿਲਣ ਵਾਲੇ ਬਿਆਸ ਦੇ ਪਾਣੀ ਦਾ ਹਿੱਸਾ ਘੱਟ ਗਿਆ ਹੈ, ਜਿਸ ਨਾਲ ਅਲਾਟ ਕੀਤੇ ਕੋਟੇ ਤੋਂ ਘੱਟ ਪਾਣੀ ਮਿਲਣ ਦਾ ਡਰ ਪੈਦਾ ਹੋ ਗਿਆ ਹੈ।

ਪੰਜਾਬ ਵਲੋਂ ਪਿਛਲੇ ਸਮੇਂ ਵਿਚ ਵਾਧੂ ਪਾਣੀ ਦੇਣ ਤੋਂ ਨਾਂਹ ਕਰਨ ਦੀ ਬਣੀ ਸਥਿਤੀ ਕਾਰਨ ਵੀ ਭਵਿੱਖ ਲਈ ਡਰ ਮਹਿਸੂਸ ਕਰ ਰਿਹਾ ਹੈ। ਉਧਰ ਹਰਿਆਣਾ ਦੇ ਖਦਸ਼ੇ ਬਾਰੇ ਬੋਰਡ ਅਥਰਿਟੀ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਰਿਜ਼ਰਵਾਇਰ ਵਿਚ ਸਾਰੇ ਹਿੱਸੇਦਾਰ ਸੂਬਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਲੋੜੀਂਦਾ ਪਾਣੀ ਉਪਲੱਬਧ ਹੈ।  ਹਰਿਆਣਾ ਨੂੰ ਪਾਣੀ ਦੀ ਸਪਲਾਈ ਪ੍ਰਭਾਵਤ ਨਹੀਂ ਹੋਣ ਦਿਤੀ ਜਾਵੇਗੀ। 1966 ਅਤੇ 1982 ਦੇ ਸਮਝੌਤਿਆਂ ਤਹਿਤ ਹਰਿਆਣਾ ਸਤਲੁਜ ਦੇ 32.31 ਫ਼ੀਸਦ ਅਤੇ ਰਾਵੀ-ਬਿਆਸ ਦੇ 21 ਫ਼ੀਸਦ ਪਾਣੀ ਦਾ ਹਿਸੇਦਾਰ ਹੈ।


   

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement