ਜ਼ਿਲ੍ਹੇ 'ਚ ਸੂਬੇ ਅਤੇ ਕੇਂਦਰ ਸਰਕਾਰ ਦੇ ਸਾਰੇ ਅਦਾਰੇ ਖੁਲ੍ਹੇ ਰੱਖਣ ਦੇ ਆਦੇਸ਼
Published : May 6, 2020, 10:59 am IST
Updated : May 6, 2020, 10:59 am IST
SHARE ARTICLE
ਜ਼ਿਲ੍ਹੇ 'ਚ ਸੂਬੇ ਅਤੇ ਕੇਂਦਰ ਸਰਕਾਰ ਦੇ ਸਾਰੇ ਅਦਾਰੇ ਖੁਲ੍ਹੇ ਰੱਖਣ ਦੇ ਆਦੇਸ਼
ਜ਼ਿਲ੍ਹੇ 'ਚ ਸੂਬੇ ਅਤੇ ਕੇਂਦਰ ਸਰਕਾਰ ਦੇ ਸਾਰੇ ਅਦਾਰੇ ਖੁਲ੍ਹੇ ਰੱਖਣ ਦੇ ਆਦੇਸ਼

ਪਟਿਆਲਾ ਰੈਡ ਜ਼ੋਨ 'ਚ ਹੋਣ ਕਰ ਕੇ 33 ਫ਼ੀਸਦੀ ਅਮਲੇ ਨਾਲ ਕੰਮ-ਕਾਜ ਕੀਤਾ ਜਾਵੇਗਾ

ਪਟਿਆਲਾ, 5 ਮਈ (ਤੇਜਿੰਦਰ ਫ਼ਤਿਹਪੁਰ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਅੱਜ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਅੰਦਰ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੇ ਸਾਰੇ ਅਦਾਰੇ ਖੁਲ੍ਹੇ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹਾ ਪਟਿਆਲਾ ਨੂੰ ਰੈਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ, ਇਸ ਲਈ ਸਾਰੇ ਅਦਾਰੇ ਕੁਲ ਕਰਮਚਾਰੀਆਂ ਦੇ 33 ਪ੍ਰਤੀਸ਼ਤ ਅਨੁਪਾਤ ਅਨੁਸਾਰ ਦਫ਼ਤਰਾਂ ਦਾ ਕੰਮ-ਕਾਜ ਕਰਨਗੇ।


ਜਾਰੀ ਹੁਕਮਾਂ ਮੁਤਾਬਕ ਇਹ ਪ੍ਰਤੀਸ਼ਤ ਰਖਿਆ ਅਤੇ ਸੁਰੱਖਿਆ, ਸਿਹਤ ਅਤੇ ਪਰਿਵਾਰ ਭਲਾਈ, ਪੁਲਿਸ, ਜੇਲਾਂ, ਹੋਮ ਗਾਰਡਜ, ਸਿਵਲ ਡਿਫੈਂਸ, ਫਾਇਰ ਅਤੇ ਐਮਰਜੈਂਸੀ ਸੇਵਾ, ਆਪਦਾ ਪ੍ਰਬੰਧਨ ਅਤੇ ਸਬੰਧਤ ਸੇਵਾਵਾਂ, ਐਨ.ਆਈ.ਸੀ., ਕਸਟਮਜ, ਐਫ.ਸੀ.ਆਈ., ਐਨ.ਸੀ.ਸੀ., ਐਨ.ਵਾਈ.ਕੇ., ਮਿਊਂਸਪਲ ਸਰਵਿਸਿਜ ਤੇ ਜਰੂਰੀ ਸੇਵਾਵਾਂ ਉਪਰ ਲਾਗੂ ਨਹੀਂ ਹੋਵੇਗਾ।


ਕੁਮਾਰ ਅਮਿਤ ਨੇ ਦੱਸਿਆ ਕਿ ਦਫ਼ਤਰਾਂ ਵਿੱਚ ਕੰਮ-ਕਾਜ ਲਈ ਆਉਣ-ਜਾਣ ਲਈ ਕਰਮਚਾਰੀਆਂ ਨੂੰ ਵੱਖਰੇ ਤੌਰ 'ਤੇ ਕੋਈ ਡਿਊਟੀ ਪਾਸ ਜਾਂ ਕਰਫਿਊ ਪਾਸ ਜਾਰੀ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੇ ਦਫ਼ਤਰਾਂ ਵੱਲੋਂ ਜਾਰੀ ਪਛਾਣ ਪੱਤਰ ਹੀ ਅਧਿਕਾਰਤ ਹੋਵੇਗਾ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਜਾਰੀ ਕੀਤੇ ਗਏ ਹਨ ਅਤੇ ਸਬੰਧਤ ਵਿਭਾਗਾਂ ਦੇ ਮੁਖੀ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾਂ ਯਕੀਨੀ ਬਣਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement