ਆਮ ਆਦਮੀ ਪਾਰਟੀ ਨੇ ਸਰਕਾਰ ਤੋਂ ਟਰਾਂਸਪੋਰਟ ਡਰਾਈਵਰਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਕੀਤੀ ਮੰਗ
Published : May 6, 2021, 5:01 pm IST
Updated : May 6, 2021, 5:01 pm IST
SHARE ARTICLE
 Prof Baljinder Kaur and Others
Prof Baljinder Kaur and Others

ਦਿੱਲੀ ਦੀ ਤਰਜ਼ 'ਤੇ ਪੰਜ ਪੰਜ ਹਜਾਰ ਰੁਪਏ ਦੀ ਸਹਾਇਤਾ ਦੇਵੇ ਸਰਕਾਰ- ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਬਲਜਿੰਦਰ ਕੌਰ ਅਤੇ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਦਲਬੀਰ ਸਿੰਘ ਟੋਂਗ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੇ ਟਰਾਂਸਪੋਰਟ ਕਾਰੋਬਾਰੀਆਂ, ਡਰਾਇਵਰਾਂ ਅਤੇ ਖੱਚਰ ਰੇਹੜੀ ਚਾਲਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ, ਸਗੋਂ ਪਾਬੰਦੀਆਂ ਲਾ ਕੇ ਉਨ੍ਹਾਂ ਨੂੰ ਬੇਰੁਜਗਾਰ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ 'ਤੇ ਟਰਾਂਸਪੋਰਟ ਨਾਲ ਜੁੜੇ ਲੋਕਾਂ ਨੂੰ ਤੁਰੰਤ ਪੰਜ ਪੰਜ ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇ।

Baljinder KaurBaljinder Kaur

ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਵਿਧਾਇਕਾ ਬਲਜਿੰਦਰ ਕੌਰ ਅਤੇ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਦਲਬੀਰ ਸਿੰਘ ਟੋਂਗ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਨਾਂ ਵਿਸੇਸ ਯੋਜਨਾ ਤੋਂ ਪਾਬੰਦੀਆਂ ਲਾ ਕੇ ਟਰਾਂਸਪੋਰਟ ਦਾ ਕਾਰੋਬਾਰ ਠੱਪ ਕਰ ਦਿੱਤਾ ਹੈ। ਆਵਾਜਾਈ ਬੰਦ ਹੋਣ ਕਾਰਨ ਟਰਾਂਸਪੋਰਟ ਕਾਰੋਬਾਰ ਨੂੰ ਭਾਰੀ ਸੱਟ ਵੱਜੀ ਹੈ। ਜਿਸ ਕਰਕੇ ਟਰਾਂਸਪੋਰਟ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਲਈ ਹੁਣ ਰੋਜ਼ੀ ਰੋਟੀ ਕਮਾਉਣਾ ਔਖਾ ਹੋ ਗਿਆ ਹੈ।

Captain Amarinder SinghCaptain Amarinder Singh

ਬੀਬਾ ਬਲਜਿੰਦਰ ਕੌਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵਾਹਨਾਂ ਵਿੱਚ ਦੋ ਤੋਂ ਵੱਧ ਯਾਤਰੀ ਬੈਠਾਉਣ ਦੀ ਆਗਿਆ ਨਾ ਦੇਣਾ, ਨਾ ਹੀ ਵਪਾਰਕ ਤੌਰ 'ਤੇ ਸਹੀ ਹੈ ਅਤੇ ਨਾ ਹੀ ਵਿਵਹਾਰਕ ਤੌਰ 'ਤੇ। ਸਰਕਾਰ ਨੇ ਪਾਬੰਦੀਆਂ ਤਾਂ ਲਾ ਦਿੱਤੀਆਂ, ਪਰ ਕਾਰੋਬਾਰੀਆਂ ਨੂੰ ਆਰਥਿਕ ਰਾਹਤ ਦੇਣ ਲਈ ਕਿਉਂ ਕੋੋਈ ਵਿਵਸਥਾ ਨਹੀਂ ਕੀਤੀ?

lockdownlockdown

ਦਲਬੀਰ ਸਿੰਘ ਟੋਂਗ ਨੇ ਕਿਹਾ ਕਿ ਟਰਾਂਸਪੋਰਟ ਕਾਰੋਬਾਰ 'ਤੇ ਪਾਬੰਦੀਆਂ ਲਾ ਕੇ ਕੋਰੋਨਾ ਨਾਲ ਨਹੀਂ ਨਿਪਟਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਨੇ ਬੈਂਕ, ਸਰਕਾਰੀ ਦਫਤਰ ਅਤੇ ਸਰਾਬ ਦੀਆਂ ਦੁਕਾਨਾਂ ਖੋਲ੍ਹਣ ਦੇ ਆਦੇਸ ਦਿੱਤੇ ਹਨ, ਜਿਥੇ ਲੋਕ ਵੱਡੀ ਗਿਣਤੀ ਵਿੱਚ ਇੱਕਠੇ ਹੁੰਦੇ ਹਨ। ਦੂਜੇ ਪਾਸੇ ਸਰਕਾਰ ਨੇ ਆਵਾਜਾਈ ਵਾਹਨਾਂ ਵਿੱਚ ਗਿਣਤੀ ਦੀਆਂ ਸਵਾਰੀਆਂ ਬੈਠਾਉਣ ਦੇ ਹੁਕਮ ਚਾੜ ਦਿੱਤੇ।  ਅਜਿਹੀ ਹਾਲਤ 'ਚ ਕਾਰਾਂ, ਟੈਂਪੂ ਚਾਲਕਾਂ ਨੂੰ ਬਹੁਤ ਜਅਿਾਦਾ ਨੁਕਸਾਨ ਹੋ ਰਿਹਾ ਹੈ। ਇਹ ਕਾਰੋਬਾਰੀ ਸਰਕਾਰੀ ਪਾਬੰਦੀਆਂ ਕਾਰਨ ਹੋ ਰਹੇ ਨੁਕਸਾਨ ਦੀ ਪੂਰਤੀ ਕਿਵੇਂ ਕਰਨਗੇ। ਕੀ ਸਰਕਾਰ ਕੋਲ ਨੁਕਸਾਨ ਦੀ ਪੂਰਤੀ ਲਈ ਕੋਈ ਯੋਜਨਾ ਹੈ?

KejriwalArvind Kejriwal

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਦਿੱਲੀ ਸਰਕਾਰ ਤੋਂ ਸਿੱਖਣ ਦੀ ਲੋੜ। ਪੰਜਾਬ ਸਰਕਾਰ ਤੁਰੰਤ ਕਾਰਵਾਈ ਕਰਕੇ ਕਾਰਾਂ, ਆਟੋ, ਟੈਂਪੂ, ਰਿਕਸਾ ਰੇਹੜੀਆਂ, ਖੱਚਰ ਰੇਹੜੀਆਂ ਅਤੇ ਟਰੱਕ ਡਰਾਈਵਰਾਂ ਨੂੰ ਆਰਥਿਕ ਗੁਜਾਰੇ ਲਈ ਵਿੱਤੀ ਸਹਾਇਤਾ ਦੇਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement