ਆਸਟ੍ਰੇਲੀਆ ’ਚ ਪੱਕੇ ਤੌਰ ’ਤੇ ਰਹਿ ਰਹੇ ਪੰਜਾਬੀ ਨੌਜਵਾਨ ਦੀ ਮੌਤ
Published : May 6, 2021, 12:24 pm IST
Updated : May 6, 2021, 12:29 pm IST
SHARE ARTICLE
Navratan Singh
Navratan Singh

ਵਿਦੇਸ਼ੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ।

ਚੌਕ ਮਹਿਤਾ : ਵਿਦੇਸ਼ੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਆਸਟ੍ਰੇਲੀਆ ’ਚ ਪੱਕੇ ਤੌਰ ’ਤੇ ਰਹਿ ਰਹੇ ਪਿੰਡ ਉਦੋਨੰਗਲ ਦੇ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

Navratan SinghNavratan Singh

ਮਿਲੀ ਜਾਣਕਾਰੀ ਮੁਤਾਬਕ ਇਥੋਂ ਦੇ ਪਿੰਡ ਉਦੋਨੰਗਲ ਕਲਾਂ ਦੇ ਨੌਜਵਾਨ ਨਵਰਤਨ ਸਿੰਘ ਸੋਨੂੰ ਰੰਧਾਵਾ (30 ਸਾਲ) ਪੁੱਤਰ ਸੁਖਮਿੰਦਰ ਸਿੰਘ ਭੱਪ ਮੈਂਬਰ ਪੰਚਾਇਤ ਦਾ ਬੀਤੇ ਦਿਨੀਂ ਆਸਟ੍ਰੇਲੀਆ ’ਚ ਸੰਖੇਪ ਬੀਮਾਰੀ ਪਿੱਛੋਂ ਦਿਹਾਂਤ ਹੋ ਗਿਆ। ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

Mysterious deathPhoto

ਦੱਸਿਆ ਜਾ ਰਿਹਾ ਹੈ ਕਿ ਸੋਨੂੰ ਰੰਧਾਵਾ ਆਪਣੇ ਮਾਪਿਆਂ ਦਾ ਇਕਲੌਤਾ ਸਪੁੱਤਰ ਸੀ ਤੇ ਬੀਤੇ ਕੁਝ ਸਾਲਾਂ ਤੋਂ ਆਸਟ੍ਰੇਲੀਆ ਪੱਕੇ ਤੌਰ ’ਤੇ ਰਹਿ ਰਿਹਾ ਸੀ। ਉਹ ਇਲਾਕੇ ਦੀ ਰੰਧਾਵਾ ਸਪੋਰਟਸ ਐਂਡ ਕਲਚਰਲ ਕਲੱਬ ਉਦੋਨੰਗਲ ਦਾ ਸਰਗਰਮ ਆਗੂ ਸੀ ਅਤੇ ਪਿੰਡ ਦੀ ਹਾਕੀ ਟੀਮ ਦਾ ਖਿਡਾਰੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement