ਚੰਗੇ ਭਵਿੱਖ ਲਈ UAE ਗਏ ਪੰਜਾਬੀ ਨੌਜਵਾਨ ਦਾ ਕਤਲ
Published : May 6, 2022, 12:29 pm IST
Updated : May 6, 2022, 12:29 pm IST
SHARE ARTICLE
Murder of a Punjabi youth in UAE
Murder of a Punjabi youth in UAE

ਮਿਲੀ ਜਾਣਕਾਰੀ ਅਨੁਸਾਰ ਪਿੰਡ ਮਲਸੀਆਂ ਦੇ ਨੌਜਵਾਨ ਦਾ ਯੂਏਈ ਦੇ ਸ਼ਹਿਰ ਅਲੈਨ ਵਿਖੇ ਕਤਲ ਕਰ ਦਿੱਤਾ ਗਿਆ ਜਦਕਿ ਘਟਨਾ ’ਚ ਉਸ ਦਾ ਇਕ ਸਾਥੀ ਵੀ ਜ਼ਖਮੀ ਹੋ ਗਿਆ।


ਜਲੰਧਰ: ਰੋਜ਼ੀ ਰੋਟੀ ਲਈ ਯੂਏਈ ਗਏ ਪੰਜਾਬੀ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਲਸੀਆਂ ਦੇ ਨੌਜਵਾਨ ਦਾ ਯੂਏਈ ਦੇ ਸ਼ਹਿਰ ਅਲੈਨ ਵਿਖੇ ਕਤਲ ਕਰ ਦਿੱਤਾ ਗਿਆ ਜਦਕਿ ਘਟਨਾ ’ਚ ਉਸ ਦਾ ਇਕ ਸਾਥੀ ਵੀ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨ ਹਰਦੀਪ ਸਿੰਘ ਉਰਫ ਹੈਪੀ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਮਲਸੀਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰੀਬ 8 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ। ਉਹ ਆਪਣੇ ਸਾਥੀਆਂ ਸੰਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮਲਸੀਆਂ, ਦਿਲਾਵਰ ਰਾਮ ਵਾਸੀ ਜਲੰਧਰ ਨਾਲ ਰਹਿੰਦਾ ਸੀ।

DeathDeath

ਕੁਝ ਦਿਨਾਂ ਤੋਂ ਉਸ ਦਾ ਅਪਣੇ ਸਾਥੀ ਦਿਲਾਵਰ ਸਿੰਘ ਨਾਲ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਦੇ ਚਲਦਿਆਂ ਦਿਲਾਵਰ ਰਾਮ ਨੇ ਰਸੋਈ ’ਚੋਂ ਚਾਕੂ ਚੁੱਕ ਕੇ ਹਰਦੀਪ ਸਿੰਘ ’ਤੇ ਹਮਲਾ ਕਰ ਦਿੱਤਾ। ਹਰਦੀਪ ਸਿੰਘ ਦੇ ਗਲੇ ’ਚ ਚਾਕੂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਨੂੰ ਛੁਡਵਾਉਣ ਦੀ ਕੋਸ਼ਿਸ਼ ਦੌਰਾਨ ਸੰਦੀਪ ਸਿੰਘ ਦੇ ਢਿੱਡ 'ਚ ਚਾਕੂ ਵੱਜਿਆ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਹਰਦੀਪ ਸਿੰਘ ਆਪਣੇ ਪਿੱਛੇ ਆਪਣੀ ਪਤਨੀ, ਅਤੇ ਦੋ ਬੇਟੇ (13 ਅਤੇ 8 ਸਾਲ) ਛੱਡ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement