Punjab News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਭਾਜਪਾ ਵਲੋਂ ਦਿਤੀ ਸ਼ਿਕਾਇਤ 'ਤੇ DGP ਤੋਂ ਮੰਗੀ ਰਿਪੋਰਟ
Published : May 6, 2024, 4:30 pm IST
Updated : May 6, 2024, 4:30 pm IST
SHARE ARTICLE
CEO Punjab seeks report from DGP after BJP complains derailing of election process in Punjab
CEO Punjab seeks report from DGP after BJP complains derailing of election process in Punjab

ਪੰਜਾਬ ਭਾਜਪਾ ਨੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੌਂਪਿਆ ਸੀ ਮੰਗ ਪੱਤਰ

Punjab News: ਪੰਜਾਬ ਭਾਜਪਾ ਦੇ ਵਫ਼ਦ ਵਲੋਂ ਸੂਬੇ ਵਿਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ।

ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ।

ਭਾਜਪਾ ਦੇ ਵਫ਼ਦ ਵਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ  ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ।

 (For more Punjabi news apart from CEO Punjab seeks report from DGP after BJP complains derailing of election process in Punjab, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement