Moga News : ਕਿਸਾਨਾਂ ਨੂੰ ਅਦਾਇਗੀ ‘ਚ ਢਿੱਲ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ ਮੋਗਾ
Published : May 6, 2024, 7:45 pm IST
Updated : May 6, 2024, 7:46 pm IST
SHARE ARTICLE
Deputy Commissioner Moga
Deputy Commissioner Moga

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅੱਜ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

Moga News : ਸੁਚਾਰੂ ਪ੍ਰਬੰਧਾਂ ਦੇ ਚੱਲਦਿਆਂ ਜ਼ਿਲ੍ਹਾ ਮੋਗਾ ਵਿੱਚ ਕਣਕ ਖਰੀਦ ਪ੍ਰਕਿਰਿਆ ਹੁਣ ਮੁਕੰਮਲ ਹੋਣ ਕਿਨਾਰੇ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ 6.94 ਲੱਖ ਮੀਟ੍ਰਿਕ ਟਨ ਖਰੀਦ ਟੀਚਾ ਮਿੱਥਿਆ ਗਿਆ ਸੀ ,ਜਿਸ ਵਿਚੋਂ 6.87 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਗਈ ਹੈ। ਜਿਸ ਵਿਚੋਂ 99 ਫ਼ੀਸਦੀ ਖਰੀਦ ਅਤੇ 65 ਫ਼ੀਸਦੀ ਤੋਂ ਵਧੇਰੇ ਲਿਫਟਿੰਗ ਵੀ ਹੋ ਚੁੱਕੀ ਹੈ, ਜਦਕਿ ਅਦਾਇਗੀ ਵੀ ਨਾਲੋਂ ਨਾਲ ਹੋ ਰਹੀ ਹੈ।

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅੱਜ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਨਾ ਤਾਂ ਮੰਡੀਆਂ ਵਿੱਚ ਰੁਲਣ ਦਿੱਤਾ ਜਾਵੇ ਅਤੇ ਨਾ ਹੀ ਅਦਾਇਗੀ ਵਿੱਚ ਢਿੱਲ ਵਰਤੀ ਜਾਵੇ।

ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਉਹਨਾਂ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਵਾਰ ਸੂਚੀ ਭੇਜਣ ਕਿ ਕਿਸ ਮੰਡੀ ਵਿੱਚ ਕਿੰਨੀ ਫ਼ਸਲ ਚੁਕਾਈ ਤੋਂ ਰਹਿੰਦੀ ਹੈ। ਉਹਨਾਂ ਕਿਹਾ ਕਿ ਮੰਡੀਆਂ ਦੀ ਮੌਜੂਦਾ ਸਥਿਤੀ ਦੇਖ ਕੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜਿੱਥੇ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਸੀ ਉਥੇ ਹੀ ਖਰੀਦ, ਅਦਾਇਗੀ ਅਤੇ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਸੀ ਜਿਸ ਕਰਕੇ ਜ਼ਿਲ੍ਹਾ ਮੋਗਾ ਵਿੱਚ ਹੁਣ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਕਿਨਾਰੇ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚੋਂ ਨਾਲ ਦੀ ਨਾਲ ਹੀ ਵਿਹਲਾ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 687814 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਜਾ ਚੁੱਕੀ ਹੈ। ਜਿਸ ਵਿਚੋਂ 679338 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ 396934 ਮੀਟ੍ਰਿਕ ਟਨ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਖਰੀਦੀ ਹੋਈ ਕਣਕ ਦੀ ਅਦਾਇਗੀ ਪ੍ਰਸ਼ਾਸ਼ਨ ਵੱਲੋਂ 48 ਘੰਟੇ ਵਿੱਚ ਕਰਨੀ ਹੁੰਦੀ ਹੈ ਪਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹ ਅਦਾਇਗੀ 24 ਘੰਟੇ ਤੋਂ ਵੀ ਘੱਟ ਸਮੇਂ ਵਿੱਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 1447.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜੋ ਕਿ ਕੁੱਲ ਅਦਾਇਗੀ ਦਾ 98.84 ਫ਼ੀਸਦੀ ਬਣਦੀ ਹੈ। ਲਿਫਟਿੰਗ ਬਾਰੇ ਉਹਨਾਂ ਕਿਹਾ ਕਿ ਰੋਜ਼ਾਨਾ 30 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਦੀ ਲਿਫਟਿੰਗ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਉੱਤੇ ਭਰੋਸਾ ਰੱਖਣ। ਉਹਨਾਂ ਨੂੰ ਕਿਸੇ ਵੀ ਹਾਲ ਵਿੱਚ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ। ਜ਼ਿਲ੍ਹਾ ਮੋਗਾ ਵਿੱਚ ਅਗਲੇ ਇਕ ਦੋ ਦਿਨ ਵਿੱਚ ਲਿਫਟਿੰਗ 100 ਫ਼ੀਸਦੀ ਤੱਕ ਪਹੁੰਚ ਜਾਵੇਗੀ। ਉਹਨਾਂ ਕਿਸਾਨਾਂ ਨੂੰ ਇਸ ਗੱਲ ਦੀ ਵਧਾਈ ਦਿੱਤੀ ਕਿ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਆਦਾ ਝਾੜ ਨਿਕਲ ਰਿਹਾ ਹੈ। ਇਸ ਦੇ ਨਾਲ ਦਾਣੇ ਦੀ ਕੁਆਲਿਟੀ ਵੀ ਵਧੀਆ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement