Punjab News: 'ਪੰਜਾਬ ਦੀ ਕਾਨੂੰਨ ਵਿਵਸਥਾ ਸਪੱਸ਼ਟ ਕਰਨ ਮੁੱਖ ਮੰਤਰੀ', ਚੋਣ ਕਮਿਸ਼ਨ ਨੂੰ ਮਿਲੇ ਸੁਨੀਲ ਜਾਖੜ 
Published : May 6, 2024, 2:08 pm IST
Updated : May 6, 2024, 2:08 pm IST
SHARE ARTICLE
Sunil Jakhar
Sunil Jakhar

ਸੁਨੀਲ ਜਾਖੜ ਨੇ  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਘੇਰਿਆ ਹੈ।

Punjab News: ਚੰਡੀਗੜ੍ਹ - ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ। ਉਹਨਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ ਹੈ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਚੋਣ ਕਮਿਸ਼ਨ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਏ. ਜੀ. ਨੇ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਪੰਜਾਬ ਵਿਚ ਅਤਿਵਾਦ ਦਾ ਖ਼ਤਰਾ ਹੈ ਜੋ ਕਿ ਚਿੰਤਾਜਨਕ ਬਿਆਨ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਇਸ ਸੰਬੰਧੀ ਸਰਕਾਰ ਤੋਂ ਰਿਪੋਰਟ ਮੰਗੇ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਐਡਵੋਕੇਟ ਜਨਰਲ ਦਾ ਬਿਆਨ ਮੰਲ ਨਹੀਂ ਖਾਂਦਾ ਕਿਉਂਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਦੱਸ ਰਹੀ ਹੈ ਤੇ ਏਜੀ ਸਾਬ੍ਹ ਪੰਜਾਬ ਵਿਚ ਅਤਿਵਾਦ ਦਾ ਖ਼ਤਰਾ ਦੱਸ ਰਹੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਰਿਪੋਰਟ ਸੌਂਪੇ। 

ਇਸ ਦੇ ਨਾਲ ਹੀ ਦੱਸ ਦਈਏ ਕਿ ਸੁਨੀਲ ਜਾਖੜ ਨੇ  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਘੇਰਿਆ ਹੈ। ਚੰਨੀ ਦੇ ਸਟੰਟ ਵਾਲੇ ਬਿਆਨ 'ਤੇ ਜਾਖੜ ਨੇ ਕਿਹਾ ਕਿ  ''ਚਰਨਜੀਤ ਚੰਨੀ, ਟਰੂਡੋ ਦੀ ਭਾਸ਼ਾ ਬੋਲ ਰਹੇ ਨੇ ਕਿਉਂਕਿ ਉਹ 7-8 ਮਹੀਨੇ ਕੈਨੇਡਾ ਲਗਾ ਕੇ ਆਏ ਹਨ। ਮੈਨੂੰ ਸਮਝ ਨਹੀਂ ਆ ਰਹੀ ਕਿ ਇਹ ਕਿਹੜਾ ਥੀਸਿਸ ਲੈ ਕੇ ਕੈਨੇਡਾ ਗਏ ਸਨ?'' 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement