Amritsar News : ਯੁੱਧ ਨਸ਼ਿਆਂ ਵਿਰੁੱਧ": ਪੰਜਾਬ ਪੁਲਿਸ ਦੀ ਮੁਹਿੰਮ ਤੀਸਰੇ ਮਹੀਨੇ 'ਚ ਦਾਖਲ, ਅੰਮ੍ਰਿਤਸਰ 'ਚ ਬੱਚਿਆਂ ਨੂੰ ਕੀਤਾ ਜਾਗਰੂਕ

By : BALJINDERK

Published : May 6, 2025, 6:53 pm IST
Updated : May 6, 2025, 6:53 pm IST
SHARE ARTICLE
ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ
ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ

Amritsar News : ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ ਪਹੁੰਚੇ ਅੰਮ੍ਰਿਤਸਰ ਦੇ ਡੀਏਵੀ ਪਬਲਿਕ ਸਕੂਲ,ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਕੀਤਾ ਜਾਗਰੂਕ 

Amritsar News in Punjabi : ਨਸ਼ਿਆਂ ਵਿਰੁੱਧ ਚੱਲ ਰਹੀ ਪੰਜਾਬ ਪੁਲਿਸ ਦੀ ਮੁਹਿੰਮ "ਆਪਰੇਸ਼ਨ ਸੰਪਰਕ" ਹੁਣ ਆਪਣੇ ਤੀਸਰੇ ਮਹੀਨੇ ਵਿੱਚ ਦਾਖਲ ਹੋ ਚੁੱਕੀ ਹੈ। ਇਸ ਤਹਿਤ ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ ਨੇ ਅੰਮ੍ਰਿਤਸਰ ਦੇ ਡੀਏਵੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ।

ਉਹਨਾਂ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ, “ਨਸ਼ਾ ਇਕ ਬਹੁਤ ਖਤਰਨਾਕ ਆਦਤ ਹੈ, ਜੋ ਜੀਵਨ ਨੂੰ ਤਬਾਹ ਕਰ ਸਕਦੀ ਹੈ। ਤੁਸੀਂ ਇਸ ਤੋਂ ਕੋਸਾਂ ਦੂਰ ਰਹੋ।”
ਸ਼ਸ਼ੀ ਪ੍ਰਭਾ ਨੇ ਇਹ ਵੀ ਕਿਹਾ ਕਿ ਜਿਹੜੇ ਬੱਚੇ ਕਿਸੇ ਵੀ ਤਰੀਕੇ ਨਾਲ ਨਸ਼ੇ ਦੀ ਲਤ ਵਿੱਚ ਫਸੇ ਹੋਏ ਹਨ, ਉਹ ਉਨ੍ਹਾਂ ਨੂੰ ਛੱਡਣ ਦੀ ਕੋਸ਼ਿਸ਼ ਕਰਨ ਅਤੇ ਮਦਦ ਲੈਣ।

ਉਨ੍ਹਾਂ ਨੇ ਦੱਸਿਆ ਕਿ ਆਮ ਲੋਕ ਵੀ ਪੁਲਿਸ ਦਾ ਭਰਪੂਰ ਸਹਿਯੋਗ ਕਰ ਰਹੇ ਹਨ ਅਤੇ ਗੁਪਤ ਜਾਣਕਾਰੀਆਂ ਦੇ ਰਾਹੀਂ ਪੁਲਿਸ ਤਕ ਨਵੀਆਂ-ਨਵੀਆਂ ਜਾਣਕਾਰੀਆਂ ਪਹੁੰਚ ਰਹੀਆਂ ਹਨ, ਜਿਨ੍ਹਾਂ 'ਤੇ ਕਾਰਵਾਈ ਜਾਰੀ ਹੈ।

ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ ਦੇਵੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੁਝ ਜ਼ਿਲ੍ਹਿਆਂ 'ਚ ਮੌਕ ਡਰਿੱਲ ਦੇ ਆਦੇਸ਼ ਜਾਰੀ ਹੋਏ ਹਨ ਅਤੇ ਕੱਲ੍ਹ ਭਾਰਤ ਭਰ ਵਿੱਚ ਹੋਣ ਵਾਲੀ ਮੌਕ ਡਰਿੱਲ ਵਿੱਚ ਪੰਜਾਬ ਦੇ ਵੀ ਕਈ ਹਿੱਸੇ ਸ਼ਾਮਲ ਹੋਣਗੇ। ਪੁਲਿਸ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ ਅੰਤ ਵਿੱਚ, ਸ਼ਸ਼ੀ ਪ੍ਰਭਾ ਨੇ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ। ਲੋਕ ਆਪਣੇ ਕੰਮ ਪਹਿਲੇ ਤਰੀਕੇ ਨਾਲ ਹੀ ਜਾਰੀ ਰੱਖਣ।

 (For more news apart from "War on Drugs": Punjab Police's campaign enters third month, children made aware in Amritsar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement