ਖ਼ਬਰਾਂ |

ਤਾਜ਼ਾ |

'ਪੰਜਾਬ ਧਮਾਕੇ ਭਾਜਪਾ ਦੀ ਚੋਣ ਤਿਆਰੀ ਹੈ, ਲੋਕਾਂ ਨੂੰ ਡਰਾ ਧਮਕਾ ਕੇ ਵੋਟਾਂ ਲੈਣਾ ਚਾਹੁੰਦੀ ਭਾਜਪਾ'-ਸੀਐਮ ਭਗਵੰਤ ਮਾਨ

By : GAGANDEEP

Published : May 6, 2026, 12:47 pm IST
Updated : May 6, 2026, 12:58 pm IST
SHARE ARTICLE
Bhagwant Mann shukrana yatra News
Bhagwant Mann shukrana yatra News

ਸੀਐਮਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ 'ਸ਼ੁਕਰਾਨਾ ਯਾਤਰਾ' ਦਾ ਕੀਤਾ ਆਗਾਜ਼

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਆਪਣੀ ਸ਼ੁਕਰਾਨਾ ਯਾਤਰਾ ਦਾ ਆਗਾਜ਼ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਗਿਆ। ਸੀਐਮ ਨੇ ਬੋਲਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਬੇਅਦਬੀ ਖ਼ਿਲਾਫ਼ ਕਾਨੂੰਨ ਬਣਾਉਣ ਦਾ ਬਲ ਬਖ਼ਸ਼ਿਆ, ਇਸ ਤੋਂ ਪਹਿਲਾਂ ਪਾਰਟੀਮੈਂਟ ਵਿਚ ਛੋਟੇ ਸਾਹਿਬਜ਼ਾਦਿਆਂ ਨੂੰ ਸਰਧਾਂਜਲੀ ਦਿਵਾਉਣ ਦਾ ਬਲ ਬਖ਼ਸ਼ਿਆ, ਪੰਜਾਬ ਦੇ 3 ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ।
ਪਰਮਾਤਮਾ ਨੇ ਮੇਰੇ ਕੋਲੋਂ ਇਹ ਸੇਵਾ ਲਈ ਹੈ।

 

ਅੱਜ ਯਾਤਰਾ ਜ਼ਰੀਏ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਸੀਐਮ ਨੇ ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਵਿਰੋਧੀ ਬੇਅਦਬੀ ਕਾਨੂੰਨ ਦਾ ਵੀ ਵਿਰੋਧ  ਕਰ ਰਹੇ ਹਨ। ਕਹਿੰਦੇ ਅਸੀਂ ਇਹ ਕਾਨੂੰਨ ਨਹੀਂ ਮੰਨਦੇ, ਉਹ ਤਾਂ ਨਹੀਂ ਮੰਨਦੇ ਕਿਉਂਕਿ ਉਹ ਆਪ ਬੇਅਦਬੀਆਂ ਵਿਚ ਸ਼ਾਮਲ ਹਨ। ਹੁਣ ਜਿਹੜੇ ਪਰਚੇ ਦਰਜ ਹੋਣਗੇ ਉਸ ਵਿਚ ਉਹ ਸਾਰੇ ਅੰਦਰ ਜਾਣਗੇ। ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਅਤੇ ਵਿਰੋਧੀ ਧਿਰਾਂ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਪੰਜਾਬ ਧਮਾਕੇ ਭਾਜਪਾ ਦੀ ਚੋਣ ਤਿਆਰੀ ਹੈ। ਭਾਜਪਾ ਲੋਕਾਂ ਨੂੰ ਡਰਾ ਧਮਕਾ ਕੇ ਵੋਟਾਂ ਲੈਣਾ ਚਾਹੁੰਦੀ ਹੈ। ਭਾਜਪਾ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਵੇ। ਪੰਜਾਬ ਸ਼ਾਂਤੀਪੂਰਵਕ ਸੂਬਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਸ਼ਾਂਤੀ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ, ਪਰ ਕੁਝ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਕੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਾਉਣਾ ਚਾਹੁੰਦੀਆਂ ਹਨ।

 

ਉਨ੍ਹਾਂ ਕਿਹਾ ਕਿ ਬੀਜੇਪੀ ਹੋਰ ਸੂਬਿਆਂ ਦੀ ਤਰ੍ਹਾਂ ਪੰਜਾਬ ਵਿੱਚ ਵੀ ਡਰ ਅਤੇ ਤਣਾਅ ਦਾ ਮਾਹੌਲ ਪੈਦਾ ਕਰਕੇ ਸਿਆਸੀ ਲਾਭ ਲੈਣਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਅਜਿਹੀਆਂ ਕੋਸ਼ਿਸ਼ਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸ਼ਾਂਤੀਪਸੰਦ ਲੋਕਾਂ ਦੀ ਧਰਤੀ ਹੈ ਅਤੇ ਇੱਥੇ ਦੇ ਲੋਕ ਦੁਨੀਆ ਭਰ ਦੀ ਭਲਾਈ ਦੀ ਅਰਦਾਸ ਕਰਦੇ ਹਨ। ਉਨ੍ਹਾਂ ਬੀਜੇਪੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੀ ਫਿਜ਼ਾ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਤੋਂ ਬਾਜ਼ ਆਇਆ ਜਾਵੇ।

ਬੇਅਦਬੀ ਦੇ ਮਾਮਲੇ ‘ਤੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲਿਆਂਦਾ ਗਿਆ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਇਤਿਹਾਸਕ ਕਦਮ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਕੁਝ ਤਾਕਤਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਭੜਕਾ ਕੇ ਸਮਾਜ ਵਿੱਚ ਫੂਟ ਪਾਉਣ ਦੀ ਕੋਸ਼ਿਸ਼ ਕਰਦੀਆਂ ਰਹੀਆਂ ਹਨ, ਪਰ ਹੁਣ ਸਖ਼ਤ ਕਾਨੂੰਨੀ ਪ੍ਰਬੰਧਾਂ ਕਾਰਨ ਅਜਿਹੇ ਅਨਸਰਾਂ ‘ਤੇ ਨਕੇਲ ਕਸੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਕਾਨੂੰਨ ਲਾਗੂ ਹੋਣ ਨਾਲ ਕੋਈ ਵੀ ਵਿਅਕਤੀ ਜਾਂ ਸੰਗਠਨ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਹਿੰਮਤ ਨਹੀਂ ਕਰੇਗਾ ਅਤੇ ਜੋ ਵੀ ਅਜਿਹਾ ਕਰੇਗਾ, ਉਸ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਉਹ ਕਿਸੇ ਵੀ ਪਾਰਟੀ ਦੇ ਭਰਮਾਉਣ ਜਾਂ ਡਰਾਉਣ ਵਾਲੇ ਹਥਕੰਡਿਆਂ ਵਿੱਚ ਨਹੀਂ ਆਉਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਰੋਟੀ ਖਾਣ ਘਰ ਜਾ ਰਿਹਾ ਨੌਜਵਾਨ ਰਸਤੇ 'ਚ ਡਿੱਗਿਆ ! ਸ਼ੱਕੀ ਹਾਲਾਤਾਂ 'ਚ ਮੌ*ਤ

09 Oct 2026 3:00 PM

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM

‘ਪਰਗਟ ਸਿੰਘ ਕਦੇ ਕਿਸੇ ਅੱਗੇ ਉੱਚੀ ਆਵਾਜ਼ 'ਚ ਗੱਲ ਨਹੀਂ ਕਰਦੇ'-ਦਲਵੀਰ ਗੋਲਡੀ

08 Oct 2026 3:02 PM

ਤਰਨਤਾਰਨ ਵਿੱਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

07 Oct 2026 2:51 PM

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ CM Bhagwant Mann ਦੀ ਅਹਿਮ ਮੀਟਿੰਗ, ਤਸਵੀਰਾਂ ਆਈਆਂ ਸਾਹਮਣੇ

06 Oct 2026 2:58 PM
Advertisement