ਖ਼ਬਰਾਂ |

ਤਾਜ਼ਾ |

ਭਾਈ ਬਲਦੇਵ ਸਿੰਘ ਵਡਾਲਾ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਖ਼ਿਲਾਫ਼ ਬਣਾਏ ਕਾਨੂੰਨ ਦੀ ਕੀਤੀ ਸ਼ਲਾਘਾ
Published : May 6, 2026, 11:30 am IST
Updated : May 6, 2026, 11:30 am IST
SHARE ARTICLE
Bhai Baldev Singh Wadala praised the Punjab government for the law against sacrilege.
Bhai Baldev Singh Wadala praised the Punjab government for the law against sacrilege.

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਕੀਤੀ ਸ਼ਕਰਾਨਾ ’ਚ ਕੀਤੀ ਸ਼ਮੂਲੀਅਤ

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਨੂੰ ਰੋਕਣ ਲਈ ਬਣਾਏ ਗਏ ਕਾਨੂੰਨ ਦੇ ਸੰਬੰਧ ਵਿੱਚ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਉਹ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ  ਤੋਂ ਸ਼ੁਰੂ ਕੀਤੀ ਜਾ ਰਹੀ ਸ਼ੁਕਰਾਨਾ ਯਾਤਰਾ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬਹੁਤ ਵੱਡਾ ਉਪਰਾਲਾ ਕੀਤਾ ਗਿਆ ਹੈ। ਜਿਸ ਕਾਨੂੰਨ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਸੀ, ਆਖਿਰਕਾਰ ਇਸ ਸਰਕਾਰ ਦੇ ਦੌਰਾਨ ਉਹ ਲੜਾਈ ਪੂਰੀ ਹੋਈ ਹੈ।

ਉਹਨਾਂ ਅਕਾਲ ਤਖ਼ਤ ਸਾਹਿਬ  ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ  ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ’ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਨੂੰ ਅਕਾਲ ਤਖ਼ਤ ਸਾਹਿਬ  ਵਿਖੇ ਤਲਬ ਕੀਤਾ ਗਿਆ, ਜਦਕਿ ਇਸ ਦੀ ਥਾਂ ਜਥੇਦਾਰ ਨੂੰ ਤਲਬ ਕੀਤਾ ਜਾਣਾ ਚਾਹੀਦਾ ਸੀ। ਉਹਨਾਂ ਦੋਸ਼ ਲਗਾਇਆ ਕਿ ਜਥੇਦਾਰ ਸਿਰਫ਼ ਬਾਦਲ ਪਰਿਵਾਰ ਦੀ ਬੋਲੀ ਬੋਲਦੇ ਹਨ। ਉਹਨਾਂ ਕਿਹਾ ਕਿ ਜਥੇਦਾਰ ਪਹਿਲਾਂ ਸਮਾਣਾ ਮੋਰਚੇ ’ਤੇ ਬੇਅਦਬੀ ਕਾਨੂੰਨ ਦੇ ਹੱਕ ਵਿੱਚ ਬੋਲ ਚੁੱਕੇ ਹਨ, ਪਰ ਹੁਣ ਕਹਿ ਰਹੇ ਹਨ ਕਿ ਕਾਨੂੰਨ ਬਣਾਉਣ ਵੇਲੇ ਉਹਨਾਂ ਨਾਲ ਸਲਾਹ ਨਹੀਂ ਕੀਤੀ ਗਈ।

ਉਹਨਾਂ ਸਿੱਖ ਸੰਗਤਾਂ ਵਿੱਚ ਫੈਲ ਰਹੇ ਭਰਮ ਨੂੰ ਦੂਰ ਕਰਦਿਆਂ ਕਿਹਾ ਕਿ ਜਿਨ੍ਹਾਂ ਘਰਾਂ ਵਿੱਚ ਗੁਟਕਾ ਸਾਹਿਬ ਰੱਖਿਆ ਹੋਇਆ ਹੈ, ਉਹ ਇਸ ਕਾਨੂੰਨੀ ਪ੍ਰਕਿਰਿਆ ਦੇ ਅਧੀਨ ਨਹੀਂ ਆਉਂਦੇ। ਉਹਨਾਂ ਸਪਸ਼ਟ ਕੀਤਾ ਕਿ ਸੰਗਤਾਂ ਗੁਰੂ ਸਾਹਿਬ ਦੀ ਸੇਵਾ ਕਰਦੀਆਂ ਹਨ ਅਤੇ ਇਹ ਕਾਨੂੰਨ ਸਿਰਫ਼ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਬਣਾਇਆ ਗਿਆ ਹੈ। ਇਸ ਲਈ ਸਭ ਨੂੰ ਇਸ ਬਾਰੇ ਸੁਚੇਤ ਰਹਿਣ ਦੀ ਲੋੜ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement