‘ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਿਰ ਨਹੀਂ ਚੁੱਕਣ ਦੇਵਾਂਗੇ’
ਅੰਮ੍ਰਿਤਸਰ : ਅੰਮ੍ਰਿਤਸਰ ਦੇ ਖਾਸਾ ਛਾਉਣੀ ’ਚ ਬੰਬ ਧਮਾਕੇ ਦਾ ਜਾਇਜ਼ਾ ਲੈਣ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਇਸ ਧਮਾਕੇ ਪਿੱਛੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦਾ ਹੱਥ ਹੋ ਸਕਦਾ ਹੈ, ਕਿਉਂਕਿ ਭਾਰਤ ਆਪ੍ਰੇਸ਼ਨ ਸੰਧੂਰ ਦੀ ਵਰ੍ਹੇਗੰਡ ਮਨਾ ਰਿਹਾ ਹੈ ਅਤੇ ਇਹ ਧਮਾਕੇ ਪਾਕਿਸਤਾਨ ਦੀ ਕੋਝੀ ਸਾਜਿਸ਼ ਸਨ। ਉਨ੍ਹਾਂ ਕਿਹਾ ਕਿ ਜਲੰਧਰ ਵਿਖੇ ਧਮਾਕਿਆਂ ਦਾ ਅੰਮ੍ਰਿਤਸਰ ਵਾਲੇ ਧਮਾਕੇ ਨਾਲ ਕੋਈ ਮੇਲ ਨਹੀਂ ਹੈ, ਕਿਉਂਕਿ ਉਸ ਦੀ ਜ਼ਿੰਮੇਵਾਰੀ ਖਾਲਿਸਤਾਨੀ ਜਥੇਬੰਦੀ ਵਲੋਂ ਲੈ ਲਈ ਗਈ ਹੈ, ਜਦੋਂ ਕਿ ਇਸ ਦੇ ਜ਼ਿੰਮੇਵਾਰੀ ਹਾਲੇ ਤੱਕ ਕਿਸੇ ਵਲੋਂ ਨਹੀਂ ਲਈ ਗਈ। ਡੀ.ਜੀ.ਪੀ. ਗੌਰਵ ਯਾਦਵ ਨੇ ਅੱਗੇ ਕਿਹਾ ਕਿ ਇਹ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਹੈ ਅਤੇ ਅਸੀਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ।
