ਮੈਡੀਕਲ ਕਾਲਜਾਂ ਦੇ ਫੀਸ ਢਾਂਚੇ ਤੇ ਹੋਰ ਮਾਮਲਿਆਂ ਨੂੰ ਘੋਖਣ ਲਈ ਕੈਪਟਨ ਵਲੋਂ 3 ਮੈਂਬਰੀ ਕਮੇਟੀ ਕਾਇਮ
Published : Jun 6, 2019, 4:45 pm IST
Updated : Jun 6, 2019, 4:45 pm IST
SHARE ARTICLE
Punjab Cabinet Meeting
Punjab Cabinet Meeting

ਕੈਪਟਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਅਧਾਰਿਤ ਹੈ।

Punjab Cabinet MeetingPunjab Cabinet Meeting

ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨ੍ਹਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।

Punjab Cabinet MeetingPunjab Cabinet Meeting

ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ੍ਰੀ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨ੍ਹਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement