ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਦਾ ਸਕੱਤਰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Jun 6, 2019, 7:37 pm IST
Updated : Jun 6, 2019, 7:37 pm IST
SHARE ARTICLE
Vigilance nabs secretary market committee red handed for accepting bribe
Vigilance nabs secretary market committee red handed for accepting bribe

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਵਾਂ ਦੋਸ਼ੀਆਂ ਵਿਰੁਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ

ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤੈਨਾਤ ਸਕੱਤਰ ਅਮਨਦੀਪ ਸਿੰਘ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਕੱਤਰ ਅਮਨਦੀਪ ਸਿੰਘ ਨੂੰ ਸ਼ਿਕਾਇਤਕਰਤਾ ਗੁਰਕਮਲ ਸਿੰਘ, ਵਾਸੀ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ਉਤੇ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

Bribe CaseBribe Case

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਰਾਜਾ ਲਸ਼ਨ ਨਾਮ ਦੀ ਕੰਪਨੀ ਹੈ ਜੋ ਨਵੀ ਸਬਜ਼ੀ ਮੰਡੀ ਲੁਧਿਆਣਾ ਵਿਖੇ ਸਥਿਤ ਹੈ। ਵਪਾਰ ਸਬੰਧੀ ਰੋਜ਼ਾਨਾ ਮਾਲ ਦੀਆਂ ਗੱਡੀਆ ਆਉਂਦੀਆਂ ਹਨ। ਇਹਨਾਂ ਗੱਡੀਆ ਵਿਚ ਜੋ ਮਾਲ ਆਉਂਦਾ ਹੈ ਇਸ ਸਬੰਧੀ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਦਾ ਰੇਟ ਅਤੇ ਭਾਰ ਘੱਟ ਲਿਖਣ ਤੇ ਐਂਟਰੀਆਂ ਵੀ ਘੱਟ ਪਾਉਣ ਬਦਲੇ ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ ਸੰਧੂ ਨੇ 50,000/ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ।

Bribe CaseBribe Case

ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਵਾਂ ਦੋਸ਼ੀਆਂ ਵਿਰੁਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement