ਸਿਮਰਨਜੀਤ ਸਿੰਘ ਮਾਨ ਵਲੋਂ ਖ਼ਾਲਿਸਤਾਨ ਦਿਵਸ ਦਾ ਸੱਦਾ
Published : Jun 6, 2020, 9:11 am IST
Updated : Jun 6, 2020, 9:11 am IST
SHARE ARTICLE
Simranjit Singh Mann
Simranjit Singh Mann

ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੁਲਿਸ ਵਲੋਂ ਪਾਰਟੀ ਆਗੂਆਂ ਦੇ ਘਰਾਂ ਤੇ ਛਾਪੇ ਮਾਰਨ

ਚੰਡੀਗੜ੍ਹ, 5 ਜੂਨ (ਗੁਰਉਪਦੇਸ਼ ਭੁੱਲਰ): ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੁਲਿਸ ਵਲੋਂ ਪਾਰਟੀ ਆਗੂਆਂ ਦੇ ਘਰਾਂ ਤੇ ਛਾਪੇ ਮਾਰਨ ਦਾ ਦੋਸ਼ ਲਾਉਂਦੇ ਹੋਏ 6 ਜੂਨ ਨੂੰ ਸਾਕਾ ਨੀਲਾ ਤਾਰਾ ਦੇ ਘੱਲੂਘਾਰਾ ਦਿਨ ਦੇ ਮੌਕੇ ਸੂਬੇ ਭਰ 'ਚ ਖਾਲਿਸਤਾਨ ਦਿਵਸ ਮਨਾਉਣ ਦਾ ਸੱਦਾ ਦਿਤ ਹੈ। ਮਾਨ ਦਾ ਕਹਿਣਾ ਹੈ ਕਿ ਉਹ ਹਰ ਸਾਲ ਦਰਬਾਰ ਸਾਹਿਬ 'ਚ ਅਰਦਾਸ ਕਰ ਕੇ ਸਾਕਾ ਨੀਲਾ ਤਾਰਾ ਦਿਵਸ ਮਨਾਉਂਦੇ ਹਨ ਜੋ ਲੋਕਤੰਤਰੀ ਤੇ ਸ਼ਾਂਤਮਈ ਹੁੰਦਾ ਹੈ ਪਰ ਪੁਲਿਸ ਨੇ ਜਿਥੇ ਦਰਬਾਰ ਸਾਹਿਬ ਦੇ ਆਸਪਾਸ ਭਾਰੀ ਤੈਨਾਤੀ ਕਰਕੇ ਦਹਿਸ਼ਤ ਪੈਦਾ ਕਰਨ ਦਾ ਯਤਨ ਕੀਤਾ ਹੈ,

Simarjit Singh mannSimarjit Singh mann

ਉਥੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਚ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਜਲੰਧਰ ਤੇ ਕਪੂਰਥਲਾ ਵਿਖੇ ਸਵੇਰੇ ਛਾਪੇਮਾਰੀ ਕੀਤੀ ਹੈ ਤਾਂ ਜੋ ਘੱਲੂਘਾਰਾ ਦਿਵਸ ਮਨਾਉਣ ਤੋਂ ਰੋਕਿਆ ਜਾ ਸਕੇ। ਮਾਨ ਨੇ ਆਪਣੀ ਪਾਰਟੀ ਦੇ ਵਰਕਰਾਂ ਨੂੰ 6 ਜੂਨ ਨੂੰ ਖਾਲਿਸਤਾਨ ਦਿਵਸ  ਮਨਾ ਕੇ ਅਪਣੀ ਆਵਾਜ਼ ਬੁਲੰਦ ਕਰਨ ਅਤੇ ਆਪੋ-ਅਪਣੀਆਂ ਥਾਵਾਂ 'ਤੇ ਅਰਦਾਸ ਕਰ ਕੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤਮਈ ਤੇ ਲੋਕਤੰਤਰੀ ਤਰੀਕੇ ਨਾਲ ਆਜ਼ਾਦ ਸਿੱਖ ਰਾਜ  ਲਈ ਖਾਲਿਸਤਾਨ ਦੀ ਜਦੋਜਹਿਦ ਜਾਰੀ ਰੱਖਣ ਦਾ ਸੰਕਲਪ ਵੀ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement