ਤਾਲਾਬੰਦੀ ਸਮੇਂ ਦੀ ਸਕੂਲ ਫ਼ੀਸ ਵਸੂਲਣ ਬਾਰੇ ਹਾਈ ਕੋਰਟ ਦੇ ਫ਼ੈਸਲੇ ਵਿਰੁਧ ਅਪੀਲ ਕਰਾਂਗੇ: ਮੁੱਖ ਮੰਤਰੀ
Published : Jun 6, 2020, 9:34 am IST
Updated : Jun 6, 2020, 9:34 am IST
SHARE ARTICLE
Amarinder Singh
Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਐਲਾਨ ਕੀਤਾ ਕਿ ਹਾਈ ਕੋਰਟ ਵਲੋਂ

ਚੰਡੀਗੜ੍ਹ, 5 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਐਲਾਨ ਕੀਤਾ ਕਿ ਹਾਈ ਕੋਰਟ ਵਲੋਂ ਪ੍ਰਾਈਵੇਟ ਸਕੂਲਾਂ ਨੂੰ ਤਾਲਾਬੰਦੀ ਸਮੇਂ ਲਈ ਵਿਦਿਆਰਥੀਆਂ ਤੋਂ ਫ਼ੀਸ ਵਸੂਲਣ ਦੀ ਆਗਿਆ ਦੇਣ ਦੇ ਫ਼ੈਸਲੇ ਵਿਰੁਧ ਪੰਜਾਬ ਸਰਕਾਰ ਅਪੀਲ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਡੀਕਲ ਮਾਹਰਾਂ ਦੀ ਹਰੀ ਝੰਡੀ ਮਿਲਣ ਤਕ ਸਕੂਲਾਂ ਨੂੰ ਖੋਲਿ੍ਹਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸੱਭ ਤੋਂ ਮਹੱਤਵਪੂਰਨ ਹੈ। ਪਟਿਆਲਾ ਵਿਖੇ ਕੁਝ ਮਾਪਿਆਂ ਵਲੋਂ ਸਕੂਲ ਖੋਲ੍ਹਣ ਲਈ ਕੀਤੇ ਰੋਸ ਪ੍ਰਦਰਸ਼ਨ ’ਤੇ ਟਿੱਪਣੀ ਪੁੱਛੇ ਜਾਣ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਅਪਣੀ ਵੀਡੀਉ ਕਾਨਫ਼ਰੰਸ ਵਿਚ ਕਿਹਾ ਕਿ ਉਹ ਬੱਚਿਆਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ, ‘‘ਮੈਂ ਉਦੋਂ ਤਕ ਸਕੂਲ ਨਹੀਂ ਖੋਲ੍ਹਾਗਾਂ ਜਦੋਂ ਤਕ ਮੈਨੂੰ ਇਸ ਮਾਮਲੇ ਉਤੇ ਮੈਡੀਕਲ ਸਲਾਹ ਨਹੀਂ ਮਿਲ ਜਾਂਦੀ।’’

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement