ਸਾਕਾ ਨੀਲਾ ਤਾਰਾ ਬਰਸੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਮ ਸੰਦੇਸ਼
Published : Jun 6, 2022, 10:44 am IST
Updated : Jun 6, 2022, 10:44 am IST
SHARE ARTICLE
Giani harpreet singh
Giani harpreet singh

ਸਿੱਖ ਕੌਮ ਸ਼ੇਰਾਂ ਦੀ ਕੌਮ ਹੈ।

 

ਅੰਮ੍ਰਿਤਸਰ - ਅੰਮ੍ਰਿਤਸਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੌਕੇ ’ਤੇ ਕੌਮ ਦੇ ਨਾਮ ’ਤੇ ਸੰਦੇਸ਼ ਦਿੱਤਾ ਗਿਆ। ਜਥੇਦਾਰ ਨੇ ਇਸ ਮੌਕੇ ਆਈ ਹੋਈ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਸਾਨੂੰ ਧਾਰਮਿਕ ਤੌਰ 'ਤੇ ਮਜਬੂਤ ਹੋਣ ਦੀ ਲੋੜ ਹੈ। ਨੌਜਵਾਨ ਸਾਡੇ ਨਸ਼ੇ ਕਰ ਰਹੇ ਹਨ। ਨੌਜਵਾਨ ਪੜ੍ਹਾਈ ਤੋਂ ਪਾਸਾ ਵੱਟ ਰਹੇ ਹਨ। ਨੌਜਵਾਨਾਂ ਵਿਚ ਕੌਮੀ ਜਜ਼ਬਾ ਪੈਦਾ ਕਰਨ ਦੀ ਲੋੜ ਹੈ।

Giani harpreet singhGiani harpreet singh

 

ਜਥੇਦਾਰ ਨੇ ਇਕ ਮੌਕੇ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਏ.ਸੀ. ਕਮਰਿਆਂ ਵਿਚੋਂ ਬਾਹਰ ਨਿਕਲ ਕੇ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਦੀ ਜ਼ਰੂਰਤ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ’ਚ ਇਸਾਈ ਧਰਮ ਦਾ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਹੋ ਰਿਹਾ ਹੈ, ਜੋ ਸਾਡੇ ਸਭ ਲਈ ਚਿੰਤਾ ਦੀ ਗੱਲ ਹੈ। 6 ਜੂਨ 1984 ਨੂੰ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ 'ਤੇ ਅੱਜ ਦੇ ਦਿਨ ਹੋਏ ਹਮਲੇ ਨੂੰ ਅੱਜ ਵੀ ਲੋਕ ਯਾਦ ਕਰਕੇ ਕੰਬਦੇ ਹਨ। 

 

Giani harpreet singhGiani harpreet singh

 

  ਉਹਨਾਂ ਕਿਹਾ ਕਿ ਸਿੱਖ ਕੌਮ ਸ਼ੇਰਾਂ ਦੀ ਕੌਮ ਹੈ। ਇਸ ਵਾਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਸ-ਪਾਸ ਸਰਕਾਰ ਨੇ ਵੱਡੀ ਗਿਣਤੀ ਵਿਚ ਪੁਲਿਸ ਤੈਨਾਤ ਕਰ ਦਿੱਤੀ। ਸਰਕਾਰ ਵੀ ਮੰਨਦੀ ਹੈ ਸਿੱਖ ਕੌਮ ਸ਼ੇਰਾਂ ਦੀ ਕੌਮ ਹੈ ਕਿਉਂਕਿ ਸ਼ੇਰਾਂ ਨੂੰ ਕਾਬੂ ਕਰਨ ਲਈ ਵੱਡੀਆਂ- ਵੱਡੀਆਂ ਦੀਵਾਰਾਂ ਖੜ੍ਹੀਆਂ ਕੀਤੀਆਂ ਜਾਂਦੀਆਂ ਹਨ। ਗਿੱਦੜਾਂ ਨੂੰ ਕਾਬੂ ਕਰਨ ਲਈ ਦੀਵਾਰਾਂ ਖੜ੍ਹੀਆਂ ਕਰਨ ਦੀ ਲੋੜ ਨਹੀਂ ਪੈਂਦੀ।

 ਜਥੇਦਾਰ ਹਰਪ੍ਰੀਤ ਸਿੰਘ ਨੇ ਮੁੜ ਮਾਡਰਨ ਹਥਿਆਰਾਂ ਦੀ ਗੱਲ ਕੀਤੀ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਹਰੇਕ ਸਿੱਖ ਨੂੰ ਗਤਕਾ ਅਤੇ ਸ਼ਸਤਰ ਵਿਦਿਆ ਹਾਸਿਲ ਕਰਨ ਦੀ ਲੋੜ ਹੈ। ਸਾਰੇ ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਸ਼ਸਤਰ ਵਿਦਿਆ ਜ਼ਰੂਰ ਹਾਸਲ ਕਰਨ। ਜਥੇਦਾਰ ਨੇ ਇਸ ਮੌਕੇ ਸ਼ੂਟਿੰਗ ਰੇਂਜ ਬਣਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਸ਼ਸ਼ਤਰ ਚਲਾਉਣ ਦੀ ਸਿਖਲਾਈ ਦਿੱਤੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement