ਸਾਕਾ ਨੀਲਾ ਤਾਰਾ ਦੀ 38ਵੀਂ ਬਰਸੀ ਅੱਜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਵਧਾਈ ਗਈ ਸੁਰੱਖਿਆ
Published : Jun 6, 2022, 9:16 am IST
Updated : Jun 6, 2022, 10:10 am IST
SHARE ARTICLE
photo
photo

ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਾਹੀ

 

ਅੰਮ੍ਰਿਤਸਰ: ਅੱਜ ਸਾਕਾ ਨੀਲਾ ਤਾਰਾ ਦੀ 38ਵੀਂ ਬਰਸੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ  ਪਾਏ ਜਾਣਗੇ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲੁਧਿਆਣਾ, ਮੁਹਾਲੀ, ਮੋਗਾ, ਅੰਮ੍ਰਿਤਸਰ, ਐਸ.ਐਸ.ਨਗਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਧਾਰਾ 144 ਤਹਿਤ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ, ਰੈਲੀ, ਮੀਟਿੰਗ, ਧਰਨਾ, ਨਾਅਰੇਬਾਜ਼ੀ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਾਹੀ ਹੈ।

Akal Takht Sahib Akal Takht Sahib

ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਹਿਬ ਤੱਕ ਆਉਣ-ਜਾਣ ਵਾਲੇ ਸਾਰੇ ਰਸਤਿਆਂ ‘ਤੇ ਪੁਲਿਸ ਅਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ । ਕੈਂਪਸ ਅੰਦਰ SGPC ਵੱਲੋਂ ਵੀ ਆਪਣੀ ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ। 

ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੁਝ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨਗੇ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕਰਨਗੇ । ਪੁਲਿਸ ਨੇ ਪਿਛਲੇ ਸਾਲਾਂ ਵਾਂਗ ਕਿਸੇ ਵੀ ਘਟਨਾ ਤੋਂ ਬਚਣ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement