ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦੇ 9 ਕੌਂਸਲਰਾਂ ਨੇ ਦਿਤਾ ਅਸਤੀਫ਼ਾ 
Published : Jun 6, 2023, 4:18 pm IST
Updated : Jun 6, 2023, 4:26 pm IST
SHARE ARTICLE
Congress councilors
Congress councilors

ਹਾਈਕਮਾਨ ਨੇ ਨਹੀਂ ਕੀਤੀ ਕੋਈ ਸਾਡੀ ਸੁਣਵਾਈ – ਕੌਂਸਲਰ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਜੱਦੀ ਸ਼ਹਿਰ 'ਚ ਕਾਂਗਰਸ ਨੂੰ ਝਟਕਾ ਲੱਗਿਆ ਹੈ। ਨਗਰ ਕੌਂਸਲ ਮੁਕਤਸਰ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਟਹਿਰਾ ਦੀ ਕਾਰਜਸ਼ੈਲੀ ਤੋਂ ਨਾਰਾਜ਼ 17 ਕਾਂਗਰਸੀ ਕੌਂਸਲਰਾਂ ਵਿਚੋਂ 9 ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਵਾਲਿਆਂ ਵਿਚ ਨਗਰ ਨਿਗਮ ਦੇ ਸਾਬਕਾ ਪ੍ਰਧਾਨ ਗੁਰਿੰਦਰਜੀਤ ਸਿੰਘ ਬਾਵਾ ਕੋਕੀ ਅਤੇ ਨਗਰ ਨਿਗਮ ਦੇ ਸਾਬਕਾ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਸ਼ਾਮਲ ਹਨ ਤੇ ਤਿੰਨ ਮਹਿਲਾ ਕੌਂਸਲਰ ਵੀ ਹਨ। 

ਗੱਲਬਾਤ ਕਰਦਿਆਂ ਗੁਰਿੰਦਰਜੀਤ ਕੋਕੀ ਨੇ ਕਿਹਾ ਕਿ ਨਗਰ ਕੌਂਸਲ ਦੇ ਮੌਜੂਦਾ ਪ੍ਰਧਾਨ ਲੋਕ ਭਲਾਈ ਲਈ ਕੰਮ ਨਹੀਂ ਕਰ ਰਹੇ। ਉਹ ਸਦਨ ਦੇ ਬਜਟ ਪਾਸ ਕਰਨ 'ਚ ਅਸਮਰੱਥ ਹਨ। ਕੋਕੀ ਨੇ ਕਿਹਾ ਕਿ ਜਦੋਂ ਉਹਨਾਂ ਨੇ ਨਾਂ ਚੋਟੀ ਦੇ ਅਹੁਦੇ ਲਈ ਪ੍ਰਸਤਾਵਿਤ ਕੀਤਾ ਤਾਂ ਉਹਨਾਂ ਨੇ ਮੇਰੀ ਗੱਲ ਤੱਕ ਵੀ ਨਹੀਂ ਸੁਣ ਰਹੇ। ਉਹਨਾਂ ਦੱਸਿਆ ਕਿ ਅਜਿਹੇ ਸਿਰਫ਼ ਉਹ ਹੀ ਨਹੀਂ ਸਗੋਂ ਅੱਠ ਹੋਰ ਕੌਂਸਲਰ ਵੀ ਹਨ, ਜਿਨ੍ਹਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ।  
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement