ਮੂਸੇਵਾਲਾ ਦੀ ਫੋਟੋ ਨੂੰ ਲੈ ਕੇ ਵਿਵਾਦ: ਗੁਟਕਾ ਕੰਪਨੀ ਨੇ ਪਾਊਚ ’ਤੇ ਲਗਾਈ ਸਿੱਧੂ ਦੀ ਫੋਟੋ
Published : Jun 6, 2023, 4:48 pm IST
Updated : Jun 6, 2023, 4:48 pm IST
SHARE ARTICLE
photo
photo

ਪ੍ਰਸ਼ੰਸਕਾਂ ਨੇ ਕੀਤੀ ਕਾਨੂੰਨੀ ਕਾਰਵਾਈ ਦੀ ਮੰਗ

 

ਮੁਹਾਲੀ : ਇੱਕ ਗੁਟਕਾ ਕੰਪਨੀ ਨੇ ਵਿਕਰੀ ਵਧਾਉਣ ਲਈ ਆਪਣੇ ਸੁਪਾਰੀ ਦੇ ਪੈਕੇਟ 'ਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੋਟੋ ਲਗਾ ਦਿਤੀ ਹੈ। ਸੋਸ਼ਲ ਮੀਡੀਆ 'ਤੇ ਇਹ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ 'ਚ ਕਾਫੀ ਗੁੱਸਾ ਹੈ। ਪ੍ਰਸ਼ੰਸਕਾਂ ਨੇ ਮੰਗ ਕਰਨੀ ਸ਼ੁਰੂ ਕਰ ਦਿਤੀ ਹੈ ਕਿ ਸੁਪਾਰੀ ਦੇ ਪਾਊਚ 'ਤੇ ਸਿੱਧੂ ਮੂਸੇਵਾਲਾ ਦੀ ਫੋਟੋ ਲਗਾਉਣ ਵਾਲੀ ਕੰਪਨੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਦਾ ਕਹਿਣਾ ਹੈ ਕਿ ਕੰਪਨੀ ਨੇ ਆਪਣੇ ਉਤਪਾਦ ਦੀ ਵਿਕਰੀ ਵਧਾਉਣ ਅਤੇ ਬ੍ਰਾਂਡ ਨੂੰ ਮਸ਼ਹੂਰ ਬਣਾਉਣ ਲਈ ਅਜਿਹਾ ਘਟੀਆ ਕੰਮ ਕੀਤਾ ਹੈ।

ਤੰਬਾਕੂ-ਗੁਟਕਾ ਕੰਪਨੀ ਨੇ ਮੂਸੇਵਾਲਾ ਦੀ ਫੋਟੋ ਲਗਾ ਕੇ ਸੁਪਾਰੀ ਦੇ ਪਾਊਚ ਬਜ਼ਾਰ ਵਿਚ ਉਤਾਰੇ ਹਨ, ਜਿਸ 'ਤੇ ਮੂਸੇਵਾਲਾ ਦਾ ਨਾਂ ਵੀ ਫੋਟੋ ਦੇ ਹੇਠਾਂ ਵੱਡੇ ਅੱਖਰਾਂ ਵਿਚ ਲਿਖਿਆ ਹੋਇਆ ਹੈ। ਅਜਿਹਾ ਪ੍ਰਚਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਵੇਂ ਸਿੱਧੂ ਮੂਸੇਵਾਲਾ ਨੇ ਆਪਣੇ ਕਤਲ ਤੋਂ ਪਹਿਲਾਂ ਕੰਪਨੀ ਨੂੰ ਆਪਣੀ ਫੋਟੋ ਵਰਤਣ ਦੇ ਅਧਿਕਾਰ ਦਿਤੇ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement