Punjab News: ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਕਾਬੂ
Published : Jun 6, 2024, 3:43 pm IST
Updated : Jun 6, 2024, 3:43 pm IST
SHARE ARTICLE
Electricity board lineman caught taking Rs 5,000 bribe
Electricity board lineman caught taking Rs 5,000 bribe

ਬਟਾਲਾ ਵਿਖੇ ਤਾਇਨਾਤ ਸੁਖਵਿੰਦਰ ਸਿੰਘ ਨੇ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ ਮੰਗੀ ਸੀ ਰਿਸ਼ਵਤ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸ ਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

(For more Punjabi news apart from Electricity board lineman caught taking Rs 5,000 bribe, stay tuned to Rozana Spokesman)

Tags: pspcl

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement