Sangrur News : ਸੰਗਰੂਰ ਬੱਸ ਸਟੈਂਡ 'ਤੇ ATM 'ਚ ਲੱਗੀ ਭਿਆਨਕ ਅੱਗ , ਖਾਲੀ ਕਰਵਾਈਆਂ ਨੇੜਲੀਆਂ ਦੁਕਾਨਾਂ
Published : Jun 6, 2024, 3:46 pm IST
Updated : Jun 6, 2024, 3:46 pm IST
SHARE ARTICLE
Sangrur bus stand
Sangrur bus stand

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ

Sangrur News : ਸੰਗਰੂਰ ਦੇ ਬੱਸ ਸਟੈਂਡ ਸਥਿਤ ਐਕਸਿਸ ਬੈਂਕ ਦੇ ਏਟੀਐਮ ਵਿੱਚ ਵੀਰਵਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਪੂਰੇ ਏਟੀਐਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕੁਝ ਦੇਰ ਵਿੱਚ ਹੀ ਬੈਂਕ ਦੀ ਏ.ਟੀ.ਐਮ ਮਸ਼ੀਨ ਨੂੰ ਵੀ ਅੱਗ ਲੱਗ ਗਈ ਅਤੇ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਬੱਸ ਸਟੈਂਡ ਦੇ ਅੰਦਰ ਸਥਿਤ ਏ.ਟੀ.ਐਮ. ਵਿੱਚ ਅੱਗ ਲੱਗਣ ਤੋਂ ਬਾਅਦ ਲੋਕਾਂ ਵਿੱਚ ਭਗਦੜ ਮੱਚ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਪੂਰਾ ਏਟੀਐਮ ਸੜ ਕੇ ਸੁਆਹ ਹੋ ਚੁੱਕਾ ਸੀ।

ਅੱਗ ਬੁਝਾਉਣ ਲਈ ਆਸ-ਪਾਸ ਜਾਂ ਬੱਸ ਸਟੈਂਡ 'ਤੇ ਕੋਈ ਵੀ ਅੱਗ ਬੁਝਾਊ ਯੰਤਰ ਨਹੀਂ ਲਗਾਇਆ ਗਿਆ, ਜਿਸ ਤੋਂ ਬਾਅਦ ਆਸ-ਪਾਸ ਦੀਆਂ ਕਾਪੀਆਂ-ਕਿਤਾਬਾਂ ਦੀਆਂ ਦੁਕਾਨਾਂ ਨੂੰ ਖਾਲੀ ਕਰਵਾ ਲਿਆ ਗਿਆ। ਲੋਕਾਂ ਨੇ ਕਿਹਾ ਕਿ ਬੱਸ ਸਟੈਂਡ ਵਿਖੇ ਅੱਗ ਬੁਝਾਊ ਯੰਤਰ ਨਹੀਂ ਹੈ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਦੀ ਹੈ, ਜੋ ਕਿ ਵੱਡੀ ਲਾਪਰਵਾਹੀ ਹੈ। 

ਲੋਕਾਂ ਨੇ ਬਾਲਟੀਆਂ ਨਾਲ ਅੱਗ 'ਤੇ ਕਾਬੂ ਪਾਇਆ 

ਲੋਕਾਂ ਨੇ ਦੱਸਿਆ ਕਿ ਜਦੋਂ ਸਾਨੂੰ ਇਸ ਬਾਰੇ ਸੂਚਨਾ ਮਿਲੀ ਤਾਂ ਅਸੀਂ ਬਾਲਟੀਆਂ ਨਾਲ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕੀਤਾ ਅਤੇ ਫਾਇਰ ਬ੍ਰਿਗੇਡ ਨੂੰ ਮੌਕੇ 'ਤੇ ਬੁਲਾਇਆ ਅਤੇ ਕਾਫੀ ਦੇਰ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement