Road Accident : ਹੁਸ਼ਿਆਰਪੁਰ 'ਚ ਤਿੰਨ ਵਾਹਨਾਂ ਦੀ ਟੱਕਰ , ਟਰੱਕ ਡਰਾਈਵਰ ਦੀ ਮੌਤ ,ਯੂਪੀ ਦਾ ਰਹਿਣ ਵਾਲਾ ਸੀ ਮ੍ਰਿਤਕ
Published : Jun 6, 2024, 1:14 pm IST
Updated : Jun 6, 2024, 1:14 pm IST
SHARE ARTICLE
Three Vehicles Accident
Three Vehicles Accident

ਨੈਸ਼ਨਲ ਹਾਈਵੇ 'ਤੇ ਗਲਤ ਸਾਈਡ ਤੋਂ ਆ ਰਹੇ ਟਰੱਕ ਕਾਰਨ ਵਾਪਰਿਆ ਇਹ ਹਾਦਸਾ

Road Accident : ਹੁਸ਼ਿਆਰਪੁਰ ਦੇ ਦਸੂਹਾ 'ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ 'ਤੇ ਤਿੰਨ ਵਾਹਨ ਆਪਸ 'ਚ ਟਕਰਾ ਗਏ ਹਨ। ਇਸ ਹਾਦਸੇ ਵਿੱਚ ਵਾਹਨ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਟਰੱਕ ਡਰਾਈਵਰ ਸ਼ਿਵਮ ਯੂਪੀ ਦੇ ਆਜ਼ਮਗੜ੍ਹ ਦਾ ਰਹਿਣ ਵਾਲਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਦਸੂਹਾ ਸਥਿਤ ਰਿਲਾਇੰਸ ਪੰਪ ਨੇੜੇ ਗਲਤ ਸਾਈਡ ਤੋਂ ਆ ਰਹੇ ਇੱਕ ਟਰੱਕ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਇਸ ਕਾਰਨ ਇਕ ਤੋਂ ਬਾਅਦ ਇਕ ਪਿਕਅੱਪ ਗੱਡੀ ਵੀ ਉਨ੍ਹਾਂ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਦਸੂਹਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਦੇ ਵਿਚਕਾਰ ਫਸੇ ਡਰਾਈਵਰ ਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ।

 ਪੁਲੀਸ ਹਿਰਾਸਤ ਵਿੱਚ ਮੁਲਜ਼ਮ ਟਰੱਕ ਡਰਾਈਵਰ 

ਇਸ ਦੌਰਾਨ ਗਲਤ ਸਾਈਡ ਤੋਂ ਆ ਰਹੇ ਟਰੱਕ ਚਾਲਕ ਕੁਲਵੰਤ ਸਿੰਘ , ਜੋ ਫਤਿਹਗੜ੍ਹ ਤੋਂ ਜੰਮੂ ਨੂੰ ਜਾ ਰਿਹਾ ਸੀ ਨੂੰ ਪੁਲਿਸ ਨੇ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਮ੍ਰਿਤਕ ਟਰੱਕ ਡਰਾਈਵਰ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਭੇਜ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਦਸੂਹਾ ਦੇ ਐਸਐਚਓ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਨੈਸ਼ਨਲ ਹਾਈਵੇ 'ਤੇ ਗਲਤ ਸਾਈਡ ਤੋਂ ਆ ਰਹੇ ਇੱਕ ਟਰੱਕ ਕਾਰਨ ਵਾਪਰਿਆ। ਗਲਤ ਸਾਈਡ ਤੋਂ ਆਉਣ ਵਾਲੇ ਟਰੱਕ ਡਰਾਈਵਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement