Tarn Taran News : ਤਰਨ ਤਾਰਨ ’ਚ ਨਸ਼ੇ ਦੀ ਓਵਰਡੋਜ਼ ਲੈਣ ਨਾਲ ਨੌਜਵਾਨ ਦੀ ਹੋਈ ਮੌ+ਤ 

By : BALJINDERK

Published : Jun 6, 2024, 7:32 pm IST
Updated : Jun 6, 2024, 7:45 pm IST
SHARE ARTICLE
ਸੀਸੀਟੀਵੀ ਦੀ ਫੁਟੇਜ
ਸੀਸੀਟੀਵੀ ਦੀ ਫੁਟੇਜ

Tarn Taran News : ਪੁਲਿਸ ਵਲੋਂ ਦਰਖ਼ਾਸਤ ਨਾ ਲੈਣ ਤੇ ਫੋਨ ਤੋੜਨ ਦੀ ਕੋਸ਼ਿਸ਼ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਹੋ ਰਹੀ ਵਾਇਰਲ   

Tarn Taran News : ਤਰਨ ਤਾਰਨ -ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਰੱਤੋਕੇ ਵਿਖੇ ਨਸ਼ੇ ਦੀ ਓਵਰਡੋਜ਼ ਦੇ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਭਰਾ ਕਾਲ਼ਾ ਸਿੰਘ ਵਾਸੀ ਪਿੰਡ ਰੱਤੋਕੇ ਨੇ ਦੱਸਿਆ ਕਿ ਮੇਰਾ ਭਰਾ ਗੁਰਜੀਤ ਨਸ਼ਿਆਂ ਦਾ ਆਦੀ ਸੀ, ਪਰੰਤੂ ਕੁਝ ਸਮਾਂ ਪਹਿਲਾਂ ਇਸ ਦਾ ਅਸੀ ਦਾ ਇਲਾਜ ਵੀ ਕਰਵਾਇਆ ਸੀ। ਪਰ ਹੁਣ ਫਿਰ ਤੋਂ ਮੇਰੇ ਭਰਾ ਨੂੰ ਪਿੰਡ ਦੇ ਹੀ ਕੁਝ ਨੌਜਵਾਨਾਂ ਦੇ ਵੱਲੋਂ ਨਾਲ ਲਿਜਾ ਕੇ ਬਾਹਰ ਖੇਤਾਂ ’ਚ ਨਸ਼ੇ ਦਾ ਟੀਕਾ ਲਗਾ ਦਿੱਤਾ ਗਿਆ। ਜਿਸ ਤੋਂ ਬਾਅਦ ਮੇਰੇ ਭਰਾ ਦੀ ਮੌਤ ਹੋ ਗਈ। ਜਿਸ ਨੂੰ ਨੌਜਵਾਨਾਂ ਵੱਲੋਂ ਲਾਸ਼ ਨੂੰ ਖੇਤਾਂ ’ਚ ਸੁੱਟ ਦਿੱਤਾ ਗਿਆ।ਜਿਸ ਤੋਂ ਬਾਅਦ ਪਿੰਡ ਵਾਸੀਆਂ ਦੇ ਕਹਿਣ ’ਤੇ ਅਸੀਂ ਆਪਣੇ ਭਰਾ ਦਾ ਅੰਤਿਮ ਸੰਸਕਾਰ ਕਰਵਾ ਦਿੱਤਾ। ਭਰਾ ਕਾਲਾ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਚੈਕ ਕਰਨ ਤੋਂ ਬਾਅਦ ਪਤਾ ਲੱਗਾ ਕਿ ਮੇਰੇ ਭਰਾ ਨੂੰ ਕੁਝ ਨੌਜਵਾਨ ਮੋਟਰਸਾਈਕਲ ਸਵਾਰ ਲੈ ਕੇ ਜਾਂਦੇ ਦਿਖਾਈ ਦੇ ਰਹੇ ਹਨ। 
ਜਿਸ ਤੋਂ ਬਾਅਦ ਕਾਲ਼ਾ ਸਿੰਘ ਪੁਲਿਸ ਠਾਣਾ ਚੋਹਲਾ ਸਾਹਿਬ ਵਿਖੇ ਦਰਖ਼ਾਸਤ ਦੇਣ ਲਈ ਗਿਆ ਤਾਂ ਮੇਰੀ ਪੁਲਿਸ ਨੇ ਦਰਖ਼ਾਸਤ ਨਹੀਂ ਲਈ। ਪੁਲਿਸ ਦੇ ਮੁਲਾਜ਼ਮ ਦੇ ਵੱਲੋਂ ਕਾਲ਼ਾ ਸਿੰਘ ਦਾ ਫੋਨ ਤੋੜਨ ਦੀ ਕੋਸ਼ਿਸ਼ ਵੀ ਕੀਤੀ ਗਈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।  

(For more news apart from Youth dies due to drug overdose in Tarn Taran News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement