Narinderdeep Singh Death Case : ਨਰਿੰਦਰਦੀਪ ਮੌਤ ਮਾਮਲੇ ’ਚ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ - ਐਸਐਸਪੀ ਅਮਨੀਤ ਕੌਂਡਲ

By : BALJINDERK

Published : Jun 6, 2025, 5:07 pm IST
Updated : Jun 6, 2025, 5:07 pm IST
SHARE ARTICLE
SSP Amneet Kondal
SSP Amneet Kondal

Narinderdeep Singh Death Case : ਨਰਿੰਦਰਦੀਪ ਦੀ ਪਤਨੀ ਨੇ ਜੁਡੀਸ਼ੀਅਲ ਜਾਂਚ ਦੀ ਕੀਤੀ ਮੰਗ

Narinderdeep Singh Death Case : ਨਰਿੰਦਰਦੀਪ ਸਿੰਘ ਮੌਤ ਮਾਮਲੇ ’ਚ ਬਠਿੰਡਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਅਸੀਂ ਜੁਡੀਸ਼ਅਲ ਜਾਂਚ ਕਰਵਾਉਣ ਨੂੰ ਤਿਆਰ ਹਾਂ ਕਿਉਂਕਿ ਅਸੀਂ ਵੀ ਚਾਹੁੰਦੇ ਹਾਂ ਕਿ ਜਾਂਚ ਮਜਿਸਟਰੇਟ ਹੋਣੀ ਚਾਹੀਦੀ ਹੈ ਅਸੀਂ ਹੁਣ ਤੱਕ 6 ਲੋਕਾਂ ਉੱਪਰ ਮੁਕੱਦਮਾ ਦਰਜ ਕਰ ਲਿਆ ਹੈ। ਪਰ ਅਜੇ ਤੱਕ ਇੱਕ ਵੀ ਮੁਲਜ਼ਮ ਨਹੀਂ ਫੜਿਆ ਗਿਆ।  ਇੱਕ ਦੀ ਬੇਲ ਕੈਂਸਲ ਕਰਵਾਈ ਹੈ, ਜਿੰਨੀ ਦੇਰ ਤੱਕ ਮੁਲਜ਼ਮ ਫੜੇ ਨਹੀਂ ਜਾਂਦੇ ਉਨੀਂ  ਦੇਰ ਤੱਕ ਕੇਸ ਬਾਰੇ ਕਹਿਣਾ ਕੁਝ ਠੀਕ ਨਹੀਂ ਹੋਵੇਗਾ।

ਦੂਜੇ ਪਾਸੇ ਏਮਜ਼ ਹਸਪਤਾਲ ਦੀ ਰਿਪੋਰਟ ’ਤੇ ਉਹਨਾਂ ਕਿਹਾ ਕਿ ਰਿਪੋਰਟ ਜਾਰੀ ਹੋਈ ਹੈ, ਉਸ ਵਿੱਚ ਕੁਝ ਹੋਰ ਆਇਆ ਹੈ ਪਰ ਜਿੰਨੀ ਦੇਰ ਤੱਕ ਪੂਰੀ ਰਿਪੋਰਟ ਨਹੀਂ ਆਉਂਦੀ ਉਨੀ ਦੇਰ ਤੱਕ ਕੁਝ ਕਹਿਣਾ ਠੀਕ ਨਹੀਂ ਹੋਵੇਗਾ। 

ਦੱਸ ਦੇਈਏ ਕਿ ਬੀਤੇ ਦਿਨੀਂ ਬਠਿੰਡਾ ਦੇ ਗੋਨਿਆਨਾ ਮੰਡੀ ਵਾਸੀ ਨਰਿੰਦਰਦੀਪ ਸਿੰਘ ਨਾਮਕ ਵਿਅਕਤੀ ਦੀ ਮੌਤ ਕਥਿਤ ਤੌਰ 'ਤੇ ਸੀਆਈਏ ਸਟਾਫ ਦੀ ਕੁੱਟਮਾਰ ਕਰਕੇ ਹੋਈ ਮੌਤ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਨੂੰ ਲੈ ਕੇ ਐਸਐਸਪੀ ਦਫਤਰ ਬਾਹਰ ਧਰਨਾ ਲਗਾ ਦਿੱਤਾ ਸੀ। ਧਰਨੇ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨਾਲ-ਨਾਲ ਸਮਾਜ ਸੇਵੀ ਜਥੇਬੰਦੀਆਂ ਨੇ ਵੀ ਸਟੇਜ ਤੋਂ ਸੰਬੋਧਨ ਕੀਤਾ। ਮ੍ਰਿਤਕ ਨੌਜਵਾਨ ਨਰਿੰਦਰਦੀਪ ਸਿੰਘ ਦੀ ਪਤਨੀ ਨੇ ਮੰਗ ਕੀਤੀ ਕਿ ਮਾਮਲੇ ਦੀ ਸਮਾਂਬੱਧ ਜੁਡੀਸ਼ੀਅਲ ਜਾਂਚ ਕੀਤੀ ਜਾਵੇ। 

(For more news apart from investigation Narinderdeep death case - SSP Amneet Kondal News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement