ਕੈਪਟਨ ਮੰਤਰੀਆਂ ਤੇ ਵਿਧਾਇਕਾਂ ਦਾ ਵੀ ਡੋਪ ਟੈਸਟ ਕਰਵਾਏ : ਬਾਦਲ
Published : Jul 6, 2018, 2:18 am IST
Updated : Jul 6, 2018, 2:18 am IST
SHARE ARTICLE
Parkash Singh Badal
Parkash Singh Badal

ਸੂਬੇ ਦੇ ਸਾਬਕਾ ਮੁੱਖ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਮੁਲਾਜ਼ਮਾਂ ਦੇ ਨਾਲ-ਨਾਲ ਅਪਣੀ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਐਮ.ਪੀਜ਼.........

ਬਠਿੰਡਾ : ਸੂਬੇ ਦੇ ਸਾਬਕਾ ਮੁੱਖ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਮੁਲਾਜ਼ਮਾਂ ਦੇ ਨਾਲ-ਨਾਲ ਅਪਣੀ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਐਮ.ਪੀਜ਼ ਦਾ ਵੀ ਡੋਪ ਟੈਸਟ ਕਰਵਾਉਣ ਦਾ ਸੁਝਾਅ ਦਿਤਾ ਹੈ। ਅੱਜ ਸਥਾਨਕ ਸ਼ਹਿਰ 'ਚ ਅਪਣੀ ਸਿਹਤ ਦਾ ਜਨਰਲ ਚੈਕਅੱਪ ਕਰਵਾਉਣ ਪੁੱਜੇ ਸ: ਬਾਦਲ ਨੇ ਦਾਅਵਾ ਕੀਤਾ ਕਿ ਸਰਕਾਰ ਅਜਿਹੇ ਕਦਮ ਚੁੱਕ ਕੇ ਇਹ ਸਾਬਤ ਕਰਨਾ ਚਾਹੁੰਦੀ ਹੈ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰ ਹੈ ਪ੍ਰੰਤੂ ਸਖ਼ਤੀ ਦੇ ਨਾਲ-ਨਾਲ ਨਸ਼ਈਆਂ ਦਾ ਨਸ਼ਾ ਛੁਡਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਵਾ ਉਨ੍ਹਾਂ ਨੂੰ ਮੁੜ ਵਸਾਊਣ ਦੀ ਨੀਤੀ ਤਹਿਤ ਕੇਂਦਰ ਖੋਲਣਾ ਵੀ ਜ਼ਰੂਰੀ ਹੈ।

ਨਸ਼ਿਆਂ ਦੇ ਸੌਦਾਗਰਾਂ ਨੂੰ ਫ਼ਾਂਸੀ ਦੀ ਸਜ਼ਾ ਦੀ ਸਿਫ਼ਾਰਸ ਕਰਨ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਇਹ ਵੱਡੇ ਨਸ਼ਾ ਤਸਕਰਾਂ ਲਈ ਠੀਕ ਹੈ। ਇਸ ਤੋਂ ਇਲਾਵਾ ਉਨ੍ਹਾਂ  ਕੇਂਦਰ ਦੀ ਮੋਦੀ ਸਰਕਾਰ ਵਲੋਂ ਫ਼ਸਲਾਂ ਦੇ ਭਾਅ 'ਚ ਕੀਤੇ ਵੱਡੇ ਵਾਧੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੁਆਰਾ ਸਵਾਮੀਨਾਥਨ ਦੀ ਰੀਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤੇ ਇਹ ਇਸ ਨੂੰ ਲਾਗੂ ਕਰਨ ਵਲ ਹੀ ਵੱਡਾ ਕਦਮ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement