ਬਾਘਾਪੁਰਾਣਾ ਤੋਂ ਭਲਕੇ ਜਥਾ ਬਰਗਾੜੀ ਜਾਵੇਗਾ: ਭਾਈ ਰੋਡੇ
Published : Jul 6, 2018, 10:13 am IST
Updated : Jul 6, 2018, 10:13 am IST
SHARE ARTICLE
Harjinder Singh Rode
Harjinder Singh Rode

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਈ ਯੂਥ ਅਕਾਲੀ ਦਲ 1920 ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਰੋਡੇ ਨੇ ਦਸਿਆ ਕਿ 7 ਜੁਲਾਈ ਨੂੰ ਮੋਗਾ ਜ਼ਿਲ੍ਹਾ ਅਕਾਲੀ ਦਲ 1920 ਦਾ ਇਕ ...

ਮੋਗਾ,  ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਈ ਯੂਥ ਅਕਾਲੀ ਦਲ 1920 ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਰੋਡੇ ਨੇ ਦਸਿਆ ਕਿ 7 ਜੁਲਾਈ ਨੂੰ ਮੋਗਾ ਜ਼ਿਲ੍ਹਾ ਅਕਾਲੀ ਦਲ 1920 ਦਾ ਇਕ ਵਡਾ ਜਥਾ ਬਾਘਾਪੁਰਾਣਾ ਦੀ ਦਾਣਾ ਮੰਡੀ ਵਿਚੋਂ ਠੀਕ 10 ਵਜੇ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਅਗਵਾਈ ਵਿਚ ਬਰਗਾੜੀ ਨੂੰ ਰਵਾਨਾ ਹੋਵੇਗਾ।  1 ਜੂਨ ਤੋਂ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਮੋਰਚਾ ਚੱਲ ਰਿਹਾ ਹੈ, ਉਸ ਮੋਰਚੇ ਨੂੰ ਸਫਲ ਬਣਾਉਣ ਲਈ 1 ਜੂਨ ਤੋਂ ਸੰਗਤ ਵਧ-ਚੜ੍ਹ ਕੇ ਇਸ ਮੋਰਚੇ ਵਿਚ ਹਿੱਸਾ ਲੈ ਰਹੀ ਹੈ।  

ਹੁਣ 7 ਜੁਲਾਈ ਨੂੰ ਮੋਗਾ ਜ਼ਿਲ੍ਹਾ ਜਥੇਬੰਦੀ ਵਲੋਂ ਸੈਂਕੜੇ ਮੋਟਰਸਾਈਕਲ, ਕਾਰਾਂ, ਜੀਪਾਂ ਦੇ ਵੱਡੇ ਕਾਫਲੇ ਜਾ ਰਹੇ ਹਨ। ਇਹ ਮੋਰਚਾ ਭਾਈ ਧਿਆਨ ਸਿੰਘ ਮੰਡ ਵਲੋਂ ਜੋ ਤਿੰਨ ਮੰਗਾਂ ਨੂੰ ਲੈ ਕੇ ਲਾਇਆ ਗਿਆ ਹੈ, ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ, ਜੋ ਸਿੰਘ ਅੱਜ ਤੋਂ ਤਕਰੀਬਨ ਤਿੰਨ ਸਾਲ ਪਹਿਲਾਂ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋ ਗਏ ਸਨ, ਨੂੰ ਇਨਸਾਫ਼ ਦਿਵਾਉਣਾ ਅਤੇ ਬੰਦੀ ਸਿੰਘ ਨੂੰ ਰਿਹਾਅ ਕਰਾਉਣਾ। ਇਹ ਮੋਰਚਾ ਕੌਮ ਪ੍ਰਤੀ ਚੰਗੀ ਭਾਵਨਾ ਨੂੰ ਰੱਖ ਕੇ ਲਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement