ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਇਕ ਦੀ ਮੌਤ
Published : Jul 6, 2020, 8:42 am IST
Updated : Jul 6, 2020, 8:42 am IST
SHARE ARTICLE
File Photo
File Photo

ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਪਿਉ-ਪੁੱਤਰ ਦੀ ਸਕੂਟਰੀ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿਤੀ

ਤਰਨਤਾਰਨ, 5 ਜੁਲਾਈ (ਪਪ) : ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਪਿਉ-ਪੁੱਤਰ ਦੀ ਸਕੂਟਰੀ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿਤੀ ਜਿਸ ਕਾਰਨ ਪਿਤਾ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਹਰਜਿੰਦਰ ਸਿੰਘ ਵਾਸੀ ਬੋਹੜੂ ਅੰਮ੍ਰਿਤਸਰ ਨੇ ਦਸਿਆ ਕਿ ਉਹ ਅਪਣੇ ਪਿਤਾ ਅਮਰੀਕ ਸਿੰਘ ਨਾਲ ਸਕੂਟਰੀ ਨੰਬਰ ਪੀਬੀ 02 ਡੀਐਲ 6392 ਤੇ ਸਵਾਰ ਹੋ ਕੇ ਅਪਣੀ ਭੂਆ ਕਸ਼ਮੀਰ ਕੌਰ ਪਤਨੀ ਹੀਰਾ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਨੂੰ ਮਿਲਣ ਜਾ ਰਹੇ ਸੀ। ਜਦੋਂ ਭੱਠਲ ਪੈਲੇਸ ਨੇੜੇ ਪੁੱਜੇ ਤਾਂ ਇਕ ਸਵਿਫ਼ਟ ਕਾਰ ਨੰਬਰ ਪੀਬੀ 13 ਏਆਰ 8484 ਦੇ ਚਾਲਕ ਵਲੋਂ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿਤੀ ਜਿਸ ਕਾਰਨ ਉਸ ਦਾ ਪਿਤਾ ਅਮਰੀਕ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਐਂਬੂਲੈਸ ਵਿਚ ਸਿਵਲ ਹਸਪਤਾਲ ਲੈ ਕੇ ਜਾ ਰਹੇ ਸੀ ਪਰ ਰਸਤੇ ਵਿਚ ਉਸ ਦੇ ਪਿਤਾ ਦੀ ਮੌਤ ਹੋ ਗਈ। ਘਟਨਾ ਦੀ ਜਾਂਚ ਕਰ ਰਹੇ ਏਐਸਆਈ ਪ੍ਰਤਾਪ ਸਿੰਘ ਨੇ ਦਸਿਆ ਕਿ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement