ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ
Published : Jul 6, 2021, 12:34 am IST
Updated : Jul 6, 2021, 12:34 am IST
SHARE ARTICLE
image
image

ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ

ਚੰਡੀਗੜ੍ਹ, 5 ਜੁਲਾਈ (ਭੁੱਲਰ): ਸੂਬੇ ਦੇ ਆਬਕਾਰੀ ਵਿਭਾਗ ਨੇ ਬੀਤੇ ਵਰ੍ਹੇ ਤੋਂ ਸੂਬੇ ਵਿਚ ਸ਼ਰਾਬ ਉਤਪਾਦਕ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵਲੋਂ ਆਈ.ਆਈ.ਟੀ ਰੋਪੜ ਨਾਲ ਭਾਈਵਾਲੀ ਕੀਤੀ ਗਈ ਹੈ ਤਾਂ ਜੋ ਇਨ੍ਹਾਂ ਇਕਾਈਆਂ ਵਿਖੇ ਮਾਸ ਫਲੋ ਮੀਟਰਾਂ ਦੇ ਤਕਨੀਕੀ ਆਡਿਟ ਅਤੇ ਲੇ-ਆਊਟ ਦੇ ਢਾਂਚਾਗਤ ਆਡਿਟ ਨੂੰ ਅੰਜਾਮ ਦਿਤਾ ਜਾ ਸਕੇ। 
ਆਈ.ਆਈ.ਟੀ. ਰੋਪੜ ਦੇ ਮਾਹਰਾਂ ਦੀ ਟੀਮ ਦੁਆਰਾ ਇਹ ਆਡਿਟ ਪ੍ਰਕਿਰਿਆ ਅੱਜ ਡੇਰਾਬੱਸੀ ਦੀ ਮੈਸਰਜ਼ ਰਾਜਸਥਾਨ ਲਿਕੁਅਰਜ਼ ਲਿਮਟਿਡ ਤੋਂ ਸ਼ੁਰੂ ਕਰ ਦਿਤੀ ਗਈ ਅਤੇ 6 ਮਹੀਨਿਆਂ ਦੌਰਾਨ ਸੂਬੇ ਦੀਆਂ ਸਾਰੀਆਂ ਉਤਪਾਦਨ ਇਕਾਈਆਂ ਨੂੰ ਕਵਰ ਕਰੇਗੀ। ਇਸ ਆਡਿਟ ਦਾ ਮਕਸਦ ਐਕਸਟਰਾ ਨਿਯੂਟਰਲ ਐਲਕੋਹਲ (ਈ.ਐਨ.ਏ.) ਦੀ ਚੋਰੀ ਨੂੰ ਰੋਕਦੇ ਹੋਏ ਸੂਬੇ ਦਾ ਮਾਲੀਆ ਸੁਰੱਖਿਅਤ ਕਰਨਾ ਹੈ। 
ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਸ ਨਿਵੇਕਲੀ ਪਹਿਲ ਤਹਿਤ ਇਕ ਆਜ਼ਾਦ ਸੰਸਥਾ ਦੀ ਮਦਦ ਨਾਲ 16 ਡਿਸਟੀਲਰੀਆਂ, 4 ਬੀਅਰ ਬਣਾਉਣ ਦੇ ਕਾਰਖ਼ਾਨਿਆਂ ਅਤੇ 25 ਬਾਟਲਿੰਗ ਪਲਾਂਟਾਂ ਦੀ ਸ਼ਮੂਲੀਅਤ ਵਾਲੀਆਂ ਉਤਪਾਦਨ ਇਕਾਈਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਆਡਿਟ ਕੀਤਾ ਜਾਵੇਗਾ। ਇਨ੍ਹਾਂ ਇਕਾਈਆਂ ਵਿਚ, ਡੀ-ਨੇਚਰਡ ਸਪੀਰਿਟ, ਭਾਰਤ ਵਿਚ ਬਣੀ ਵਿਦੇਸ਼ੀ ਸ਼ਰਾਬ, ਪੰਜਾਬ ਵਿਚ ਬਣੀ ਮੱਧਮ ਦਰਜੇ ਦੀ ਸ਼ਰਾਬ ਅਤੇ ਬੀਅਰ ਦਾ ਉਤਪਾਦਨ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਇਕਾਈਆਂ ਦੀ ਸਥਾਪਨਾ ਆਬਕਾਰੀ ਵਿਭਾਗ ਦੁਆਰਾ ਆਬਕਾਰੀ ਕਾਨੂੰਨਾਂ ਦੇ ਨਿਯਮਾਂ ਅਨੁਸਾਰ ਲਾਈਸੈਂਸ ਜਾਰੀ ਕਰ ਕੇ ਕੀਤੀ ਜਾਂਦੀ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement