ਦਿੱਲੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ BJP 'ਚ ਹੋਏ ਸ਼ਾਮਲ
Published : Jul 6, 2022, 4:38 pm IST
Updated : Jul 6, 2022, 4:38 pm IST
SHARE ARTICLE
photo
photo

ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਸਵਾਗਤ

 

 ਨਵੀਂ ਦਿੱਲੀ : ਦਿੱਲੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ।  ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਮਰਵਾਹ ਨੇ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ।

 

PHOTOPHOTO

 

ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਵਿੱਚ ਨੇਤਾਵਾਂ ਦਾ ਸਤਿਕਾਰ ਨਹੀਂ ਕੀਤਾ ਜਾਂਦਾ ਅਤੇ ਪਾਰਟੀ ਲਈ ਕੁਰਬਾਨੀਆਂ ਕਰਨ ਵਾਲਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਇਸ ਲਈ ਦੁਖੀ ਹੋ ਕੇ ਉਨ੍ਹਾਂ ਨੇ ਕਾਂਗਰਸ ਛੱਡਣ ਦਾ ਫੈਸਲਾ ਕੀਤਾ ਹੈ।

 

sonia GandhiSonia Gandhi

ਮਰਵਾਹ ਨੇ ਕਿਹਾ ਕਿ ਉਹ ਪਿਛਲੇ ਡੇਢ ਸਾਲ ਤੋਂ ਰਾਹੁਲ ਗਾਂਧੀ ਨੂੰ ਮਿਲਣ ਲਈ ਸਮਾਂ ਮੰਗ ਰਹੇ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ।  ਉਨ੍ਹਾਂ ਦੋਸ਼ ਲਾਇਆ ਕਿ ਜਿਹੜੇ ਸੇਵਾਦਾਰ ਬਣਨ ਦੇ ਯੋਗ ਨਹੀਂ ਹਨ, ਉਨ੍ਹਾਂ ਨੂੰ ਬੁਲਾਰਾ ਬਣਾ ਦਿੱਤਾ ਜਾਂਦਾ ਹੈ। 

ਦਿੱਲੀ ਦੀ ਜੰਗਪੁਰਾ ਵਿਧਾਨ ਸਭਾ ਸੀਟ ਤੋਂ ਤਿੰਨ ਵਾਰ ਕਾਂਗਰਸ ਦੇ ਵਿਧਾਇਕ ਰਹੇ ਮਰਵਾਹ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਸੰਸਦੀ ਸਕੱਤਰ ਰਹਿ ਚੁੱਕੇ ਹਨ। ਮਰਵਾਹ ਦਾ ਭਾਜਪਾ 'ਚ ਸਵਾਗਤ ਕਰਦੇ ਹੋਏ ਤਾਵੜੇ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਜ਼ਿੰਮੇਵਾਰੀ ਦੇਵੇਗੀ। ਪਾਰਟੀ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਆਪਣੇ ਸੰਬੋਧਨ 'ਚ ਮਰਵਾਹ ਨੇ ਕਿਹਾ ਕਿ ਜਦੋਂ ਤੱਕ ਉਹ ਜਿਉਂਦੇ ਹਨ, ਉਹ ਭਾਜਪਾ ਦੀ ਸੇਵਾ ਕਰਦੇ ਰਹਿਣਗੇ ਅਤੇ ਉਹ ਵੀ ਬਿਨਾਂ ਕਿਸੇ ਅਹੁਦੇ ਅਤੇ ਲਾਲਚ ਦੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement