ਮਾਂ ਦੀ ਇੱਛਾ ਪੂਰੀ ਕਰਨ ਜਾ ਰਹੇ CM ਮਾਨ, ਭਲਕੇ ਕਰਵਾਉਣਗੇ ਵਿਆਹ
Published : Jul 6, 2022, 2:00 pm IST
Updated : Jul 6, 2022, 2:14 pm IST
SHARE ARTICLE
Punjab CM Bhagwant Mann will get married
Punjab CM Bhagwant Mann will get married

ਮੁੱਖ ਮੰਤਰੀ ਆਪਣੇ ਘਰ ਵਿਚ ਹੀ ਇਕ ਸਾਦੇ ਸਮਾਗਮ ਵਿਚ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲੈਣਗੇ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਆਪਣੇ ਘਰ ਵਿਚ ਹੀ ਇਕ ਸਾਦੇ ਸਮਾਗਮ ਵਿਚ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲੈਣਗੇ। ਇਸ ਮੌਕੇ ਸਿਰਫ਼ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ। ਜੋੜੀ ਨੂੰ ਆਸ਼ੀਰਵਾਦ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਆਉਣਗੇ।

Punjab CM Bhagwant Mann will get married
Punjab CM Bhagwant Mann will get married

ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਚਾਹੁੰਦੇ ਸਨ ਕਿ ਉਹਨਾਂ ਦਾ ਪੁੱਤਰ ਆਪਣਾ ਘਰ ਵਸਾਏ। ਮੁੱਖ ਮੰਤਰੀ ਦੀ ਜੀਵਨ ਸਾਥਣ ਦੀ ਚੋਣ ਉਹਨਾਂ ਦੇ ਮਾਤਾ ਅਤੇ ਭੈਣ ਨੇ ਕੀਤੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਹਨ, ਉਹਨਾਂ ਦਾ 6 ਸਾਲ ਪਹਿਲਾਂ ਤਲਾਕ ਹੋਇਆ ਸੀ। ਉਹਨਾਂ ਦੀ ਪਹਿਲੀ ਪਤਨੀ ਅਤੇ ਬੱਚੇ ਅਮਰੀਕਾ ਵਿਚ ਰਹਿੰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿਚ ਉਹਨਾਂ ਦੇ ਬੱਚੇ ਵੀ ਸ਼ਾਮਲ ਹੋਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement