ਸਾਧੂ ਸਿੰਘ ਧਰਮਸੋਤ ਦੀ ਪਤਨੀ ਦੇ ਨਾਂ ਮੁਹਾਲੀ ’ਚ ਹੈ 500 ਵਰਗ ਗਜ ਦਾ ਪਲਾਟ, ਚੋਣ ਹਲਫ਼ਨਾਮੇ ਵਿਚ ਨਹੀਂ ਕੀਤਾ ਜ਼ਿਕਰ
Published : Jul 6, 2022, 8:47 am IST
Updated : Jul 6, 2022, 8:47 am IST
SHARE ARTICLE
Sadhu Singh Dharamsot
Sadhu Singh Dharamsot

ਵਿਜੀਲੈਂਸ ਵੱਲੋਂ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿਚ ਹੋਇਆ ਖ਼ੁਲਾਸਾ


ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਹੁਣ ਲੋਕ ਪ੍ਰਤੀਨਿਧਤਾ ਐਕਟ ਤਹਿਤ ਕਾਰਵਾਈ ਦੀ ਤਲਵਾਰ ਲਟਕ ਗਈ ਹੈ। ਇਹ ਮਾਮਲਾ ਧਰਮਸੋਤ ਖ਼ਿਲਾਫ਼ ਚੱਲ ਰਹੀ ਵਿਜੀਲੈਂਸ ਜਾਂਚ ਵਿਚ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਵਿਜੀਲੈਂਸ ਵੱਲੋਂ ਚੋਣ ਕਮਿਸ਼ਨ ਨੂੰ ਭੇਜੀ ਗਈ ਚਿੱਠੀ ਵਿਚ ਸਾਹਮਣੇ ਆਇਆ ਹੈ।

 Sadhu Singh DharamsotSadhu Singh Dharamsot

ਸੂਤਰਾਂ ਮੁਤਾਬਕ ਕਮਿਸ਼ਨ ਨੂੰ ਪੰਜਾਬ ਵਿਜੀਲੈਂਸ ਨੇ ਚਿੱਠੀ ਰਾਹੀਂ ਦੱਸਿਆ ਕਿ ਸਾਧੂ ਸਿੰਘ ਧਰਮਸੋਤ ਦੀ ਪਤਨੀ ਸ਼ੀਲਾ ਦੇਵੀ ਦੇ ਨਾਂ ’ਤੇ ਮੁਹਾਲੀ ਦੇ ਸੈਕਟਰ 80 ਵਿਚ ਪਲਾਟ ਨੰਬਰ 27 ਖਰੀਦਿਆ ਗਿਆ ਸੀ। ਇਹ ਰਿਹਾਇਸ਼ੀ ਪਲਾਟ 500 ਵਰਗ ਗਜ ਦਾ ਸੀ, ਜਿਸ ਨੂੰ ਮਈ 2021 ਵਿਚ ਖਰੀਦਿਆ ਗਿਆ ਸੀ ਅਤੇ ਗਮਾਡਾ ਦੇ ਰਿਕਾਰਡ ਅਨੁਸਾਰ ਇਹ ਪਲਾਟ 9 ਜੂਨ 2021 ਨੂੰ ਸਾਧੂ ਸਿੰਘ ਧਰਮਸੋਤ ਦੀ ਪਤਨੀ ਸ਼ੀਲਾ ਦੇ ਨਾਂ ਟ੍ਰਾਂਸਫਰ ਕੀਤਾ ਗਿਆ ਸੀ।

Sadhu Singh DharamsotSadhu Singh Dharamsot

ਚਿੱਠੀ ਵਿਚ ਕਿਹਾ ਗਿਆ ਹੈ ਕਿ ਧਰਮਸੋਤ ਨੇ 31 ਜਨਵਰੀ 2022 ਨੂੰ ਨਾਭਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਨਾਮਜ਼ਦਗੀ ਦਾਖਲ ਕੀਤੀ ਸੀ ਅਤੇ ਇਸ ਵਿਚ ਆਪਣੀ ਪਤਨੀ ਦੀ ਜਾਇਦਾਦ ਸਬੰਧੀ ਜਾਣਕਾਰੀ ਸਾਂਝੀ ਕਰਨ ਸਮੇਂ ਉਹਨਾਂ ਨੇ ਉਕਤ 500 ਵਰਗ ਗਜ ਦਾ ਜ਼ਿਕਰ ਨਹੀਂ ਕੀਤਾ, ਜੋ ਕਿ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 125ਏ ਦੇ ਤਹਿਤ ਅਪਰਾਧ ਹੈ। ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਲੋਕ ਪ੍ਰਤੀਨਿਧਤਾ ਐਕਟ ਤਹਿਤ ਉਹਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement