ਡਾ. ਬਲਜੀਤ ਕੌਰ ਨੇ ਸੂਬੇ ਦੀ ਈ.ਸੀ.ਸੀ.ਈ. ਨੀਤੀ ਵਿਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ
Published : Jul 6, 2023, 5:09 pm IST
Updated : Jul 6, 2023, 5:09 pm IST
SHARE ARTICLE
Dr. Baljit Kaur meeting with Education Department
Dr. Baljit Kaur meeting with Education Department

ਕਿਹਾ, ਹਰੇਕ ਬੱਚੇ ਨੂੰ ਵਿਕਾਸ ਲਈ ਦੇਖਭਾਲ ਅਤੇ ਸਹੀ ਵਾਤਾਵਰਨ ਦੀ ਲੋੜ

 

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੂਬੇ ਵਿਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਨਾਲ ਅੱਜ ਅਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ: ਪੰਜਾਬ ਸਣੇ ਕਈ ਸੂਬਿਆਂ ਵਿਚ ਸਰਗਰਮ ਨੇ ਇਟਲੀ, ਆਸਟ੍ਰੇਲੀਆ ਤੇ ਪਾਕਿਸਤਾਨ ਦੇ ਇੰਟਰਨੈਸ਼ਨਲ ਡਰੱਗ ਸਿੰਡੀਕੇਟ!

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਸੰਦਰਭ ਵਿਚ, ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ 'ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਨਾਲ MoU ਸਾਈਨ ਕਰਨ ਦੇ ਸਮਾਗਮ ‘ਚ ਲਿਆ ਹਿੱਸਾ  

ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ, 2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ, 2023 ਤਕ ਤਿਆਰ ਕੀਤੀ ਜਾਣੀ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ,  ਡਾਇਰੈਕਟਰ ਮਾਧਵੀ ਕਟਾਰੀਆ, ਡੀ.ਪੀ.ਓ ਅਮਰਜੀਤ ਸਿੰਘ, ਸੁਖਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement