ਪੰਜਾਬ ’ਚ ਪੈਟਰੋਲ ਪੰਪਾਂ ’ਤੇ ਲੁੱਟਾਂ ਖੋਹਾਂ ਦੇ ਮਾਮਲੇ ਵਧਣ ਕਾਰਨ ਡੀਲਰਾਂ ਨੇ ਮੰਗੀ ਸੁਰੱਖਿਆ
Published : Jul 6, 2023, 2:16 pm IST
Updated : Jul 6, 2023, 2:16 pm IST
SHARE ARTICLE
PHOTO
PHOTO

ਪੈਟਰੋਲ ਪੰਪਾਂ ’ਤੇ ਕੰਮ ਕਰਦੇ ਮੁਲਾਜ਼ਮਾਂ ’ਚ ਡਰ ਦਾ ਮਾਹੌਲ

 

ਜਲੰਧਰ -  ਪੰਜਾਬ ’ਚ ਪੈਟਰੋਲ ਪੰਪਾਂ ’ਤੇ ਲੁੱਟਾਂ ਖੋਹਾਂ ਦੇ ਵਧ ਰਹੇ ਮਾਮਲਿਆਂ ਤੋਂ ਚਿੰਤਤ ਪੈਟਰੋਲ ਪੰਪ ਡੀਲਰਾਂ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

ਪੰਜਾਬ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਅਤੇ ਬੁਲਾਰੇ ਮੌਂਟੀ ਸਹਿਗਲ ਨੇ ਪੰਜਾਬ ਸਰਕਾਰ ਨੂੰ ਇਕ ਟਵੀਟ ਵਿਚ ਪੈਟਰੋਲ ਪੰਪਾਂ ’ਤੇ ਲੁੱਟ ਖੋਹ ਦੀਆਂ ਘਟਨਾਵਾਂ ’ਤੇ ਚਿੰਤਾਂ ਜ਼ਾਹਿਰ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਦਸੂਹਾ ਰੋਡ ਹਰਿਆਣਾ ਭੂੰਗਾ ਕੋਲ ਪੈਟਰੋਲ ਪੰਪ ’ਤੇ ਹੋਈ ਲੁੱਟ ਦੀ ਘਟਨਾ ਨੇ ਪੈਟਰੋਲ ਪੰਪ ਮਾਲਕਾਂ ਦੀ ਚਿੰਤਾ ਹੋਰ ਵਧਾ ਦਿਤੀ ਹੈ ਜਿਸ ਨਾਲ ਪੈਟਰੋਲ ਪੰਪਾਂ ’ਤੇ ਕੰਮ ਕਰਨ ਵਾਲੇ ਸੇਲਜ਼ਮੈਨਾਂ ’ਚ ਡਰ ਪਾਇਆ ਜਾ ਰਿਹਾ ਹੈ, ਤੇ ਹੁਣ ਕਈ ਜਗ੍ਹਾ ਤਾਂ ਸੇਲਜ਼ਮੈਨ ਪੈਟਰੋਲ ਪੰਪਾਂ ’ਤੇ ਕੰਮ ਕਰਨ ਤੋਂ ਮਨ੍ਹਾ ਕਰਨ ਲੱਗ ਪਏ ਹਨ। 

ਮੌਂਟੀ ਸਹਿਗਲ ਦਾ ਕਹਿਣਾ ਸੀ ਕਿ ਉਹ ਪੈਟਰੋਲ ਪੰਪ ਵਾਲੇ ਖੇਤਰਾਂ ਵਿਚ ਪੈਟਰੋਲਿੰਗ ਵਧਾਉਣ ਦੀ ਮੰਗ ਕਰ ਚੁੱਕੇ ਹਨ ਤੇ ਉਨ੍ਹਾਂ ਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਪੈਟਰੋਲ ਪੰਪਾਂ ’ਤੇ ਅਪਣੇ ਗੰਨਮੈਨ ਰੱਖ ਲੈਣ। ਜੇਕਰ ਪੈਟਰੋਲ ਪੰਪਾਂ ’ਤੇ ਅਪਣੇ ਗੰਨਮੈਨ ਕਿਸੇ ਲੁਟੇਰੇ ਨੂੰ ਗੋਲੀ ਮਾਰ ਦਿੰਦੇ ਹਨ ਤਾਂ ਇਹ ਜ਼ਿੰਮੇਵਾਰੀ ਕਿਸ ਦੇ ਉਪਰ ਤੈਅ ਕੀਤੀ ਜਾਵੇਗੀ।

 ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਪੰਪਾਂ ਨੂੰ ਸੁਰੱਖਿਆ ਦੇਣ ਲਈ ਪੁਲਿਸ ਪੈਟਰੋਲਿੰਗ ਜ਼ਰੂਰੀ ਬਣਾਈ ਜਾਵੇ ਅਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement