ਕਤਲ ਕੇਸ 'ਚ ਫਸੇ ਪੰਜਾਬੀ ਨੌਜਵਾਨ ਨੂੰ ਸਜ਼ਾ ਪੂਰੀ ਹੋਣ 'ਤੇ ਵੀ ਨਹੀਂ ਭੇਜਿਆ ਜਾ ਰਿਹਾ ਭਾਰਤ

By : GAGANDEEP

Published : Jul 6, 2023, 12:01 pm IST
Updated : Jul 6, 2023, 12:01 pm IST
SHARE ARTICLE
photo
photo

ਪੁੱਤ ਨੂੰ ਉਡੀਕੀ ਮਾਂ ਕਰ ਗਈ ਅਕਾਲ ਚਲਾਣਾ

 

ਸ੍ਰੀ ਮੁਕਤਸਰ ਸਾਹਿਬ: ਸਾਊਦੀ ਅਰਬ 'ਚ ਅਪਣੀ ਸਜ਼ਾ ਤੇ 2 ਕਰੋੜ ਰੁਪਏ ਬਲੱਡ ਮਨੀ ਦਾ ਜੁਰਮਾਨਾ ਭਰਨ ਤੋਂ ਬਾਅਦ ਵੀ ਪੰਜਾਬੀ ਨੌਜਵਾਨ ਨੂੰ ਰਿਹਾਅ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿੰਡ ਮੱਲਣ ਦਾ ਨੌਜਵਾਨ ਬਲਵਿੰਦਰ ਸਿੰਘ 2008 'ਚ ਸਾਊਦੀ ਅਰਬ ਗਿਆ ਸੀ ਅਤੇ ਉਥੇ ਉਸ ਦਾ ਕੰਪਨੀ ਵਿਚ ਹੀ ਕਿਸੇ ਨਾਲ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਸ ਵਿਅਕਤੀ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਬਰਨਾਲਾ 'ਚ ਕਰੰਟ ਲੱਗਣ ਕਾਰਨ ਔਰਤ ਦੀ ਮੌਤ 

ਪੁਲਿਸ ਨੇ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਉਸ ਨੂੰ ਕਰੀਬ 7 ਸਾਲ ਦੀ ਸਜ਼ਾ ਦੇ ਨਾਲ ਸਾਊਦੀ ਅਰਬ ਦਾ 10 ਲੱਖ ਰਿਆਲ (ਭਾਰਤੀ ਕਰੰਸੀ ਮੁਤਾਬਕ 2 ਕਰੋੜ ਰੁਪਏ ਬਲੱਡ ਮਨੀ) ਜੁਰਮਾਨਾ ਹੋਇਆ।

 ਇਹ ਵੀ ਪੜ੍ਹੋ: UGC ਨੇ ਕੀਤਾ ਵੱਡਾ ਬਦਲਾਅ, ਹੁਣ ਸਹਾਇਕ ਪ੍ਰੋਫੈਸਰ ਬਣਨ ਲਈ PHD ਜ਼ਰੂਰੀ ਨਹੀਂ

ਜੁਰਮਾਨਾ ਨਾ ਦੇਣ 'ਤੇ ਬਲਵਿੰਦਰ ਸਿੰਘ ਦਾ ਸਿਰ ਕਲਮ ਕਰਨ ਦੀ ਗੱਲ ਵੀ ਆਖੀ ਗਈ ਸੀ। ਬਲਵਿੰਦਰ ਸਿੰਘ ਦੇ ਪਰਿਵਾਰ ਵਲੋਂ 22 ਮਈ 2022 ਨੂੰ ਜੁਰਮਾਨਾ ਅਦਾ ਕਰ ਦਿਤਾ ਗਿਆ ਸੀ ਪਰ ਫਿਰ ਵੀ ਉਸ ਦੇ ਪੁੱਤ ਨੂੰ ਰਿਹਾਅ ਨਹੀਂ ਕੀਤਾ ਗਿਆ। ਹੁਣ ਕਰੀਬ 13 ਮਹੀਨੇ ਹੋ ਚੁੱਕੇ ਹਨ, ਬਲਵਿੰਦਰ ਸਿੰਘ ਨੂੰ ਪਰਿਵਾਰ ਉਡੀਕ ਰਿਹਾ ਹੈ। ਸਾਊਦੀ ਅਰਬ ਵਿਚ ਸਜ਼ਾ ਪੂਰੀ ਕਰਨ ਦੇ ਬਾਵਜੂਦ ਬਲਵਿੰਦਰ ਆਪਣੇ ਪਰਿਵਾਰ 'ਚ ਨਹੀਂ ਪਹੁੰਚਿਆ। ਬਲਵਿੰਦਰ ਸਿੰਘ ਦੀ ਉਡੀਕ ਕਰਦੀ ਉਸ ਦੀ ਮਾਤਾ ਅਕਾਲ ਚਲਾਣਾ ਕਰ ਗਏ ਤੇ ਪ੍ਰਵਾਰ ਚਿੰਤਾ ਚ ਡੁੱਬਿਆ ਹੈ।

ਇਹ ਵੀ ਪੜ੍ਹੋ: ਦਿੱਲੀ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕਾਂਟਰੈਕਟ ਕਿਲਰ ਹਥਿਆਰ ਸਮੇਤ ਗ੍ਰਿਫਤਾਰ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement