Gurudaspur News : ਸਿਰਫ 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦਾ ਕਤਲ, ਪਿਤਾ ਗੰਭੀਰ ਜ਼ਖ਼ਮੀ
Published : Jul 6, 2024, 1:43 pm IST
Updated : Jul 6, 2024, 1:44 pm IST
SHARE ARTICLE
youth Murder
youth Murder

ਚੋਰੀ ਦੀ ਕਣਕ ਦੇ 500 ਰੁਪਏ ਨੂੰ ਲੈ ਕੇ ਦੋ ਗੁੱਟਾਂ 'ਚ ਹੋਈ ਲੜਾਈ, ਚੱਲੇ ਇੱਟਾਂ-ਪੱਥਰ

Gurudaspur News : ਗੁਰਦਾਸਪੁਰ 'ਚ ਸਿਰਫ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧੜਿਆਂ 'ਚ ਝਗੜਾ ਹੋ ਗਿਆ। ਸ਼ੁੱਕਰਵਾਰ ਨੂੰ ਹੋਏ ਇਸ ਝਗੜੇ 'ਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ਲਿਜਾਇਆ ਗਿਆ, ਜਿੱਥੋਂ ਬਾਅਦ ਵਿਚ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਇਸ ਲੜਾਈ ਦੌਰਾਨ ਦੋਵਾਂ ਧੜਿਆਂ ਵੱਲੋਂ ਭਾਰੀ ਪਥਰਾਅ ਵੀ ਕੀਤਾ ਗਿਆ। ਲੜਾਈ ਦੌਰਾਨ ਇੱਕ ਇੱਟ ਪਿੰਡ ਵਾਸੀ ਰਾਜਨ ਮਸੀਹ ਪੁੱਤਰ ਬਲਵਿੰਦਰ ਮਸੀਹ ਦੇ ਸਿਰ ਵਿੱਚ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਆਰੋਪੀ ਰਾਹੁਲ ਅਤੇ ਰੋਹਿਤ ਮਸੀਹ ਨੇ ਰਾਜਨ ਦੇ ਭਰਾ ਸਾਜਨ ਨਾਲ ਮਿਲ ਕੇ ਕੁਝ ਦਿਨ ਪਹਿਲਾਂ ਆਪਣੇ ਗੁਆਂਢੀ ਦੀ ਕਣਕ ਚੋਰੀ ਕੀਤੀ ਸੀ। ਚੋਰੀ ਦੀ ਕਣਕ ਦੇ 500 ਰੁਪਏ ਨੂੰ ਲੈ ਕੇ ਦੋ ਗੁੱਟਾਂ ਵਿੱਚ ਲੜਾਈ ਹੋ ਗਈ। ਲੜਾਈ ਇੰਨੀ ਵੱਧ ਗਈ ਕਿ ਦੋਵਾਂ ਪਾਸਿਆਂ ਤੋਂ ਇੱਟਾਂ-ਪੱਥਰ ਚੱਲਣ ਲੱਗੇ। ਇਸ ਦੌਰਾਨ ਇਕ ਇੱਟ ਰਾਜਨ ਦੇ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਕਾਹਨੂੰਵਾਨ ਦੇ ਐਸਐਚਓ ਸਾਹਿਲ ਪਠਾਨੀਆ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਗੁਰਦਾਸਪੁਰ ਭੇਜ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਦਰ ਦੇ ਇੰਚਾਰਜ ਸਾਹਿਲ ਪਠਾਨੀ ਨੇ ਦੱਸਿਆ ਕਿ ਮੁਲਜ਼ਮ ਅਜੇ ਘਰੋਂ ਫਰਾਰ ਹਨ ਅਤੇ ਪੁਲੀਸ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement