Punjab Weather Update: ਪੰਜਾਬ ਵਿਚ ਸਵੇਰੇ ਹੀ ਚੜ੍ਹ ਕੇ ਆ ਗਈ ਕਾਲੀ ਘਟਾ, ਅਗਲੇ ਪੰਜ ਦਿਨ ਪਵੇਗਾ ਭਾਰੀ ਮੀਂਹ
Published : Jul 6, 2024, 8:07 am IST
Updated : Jul 6, 2024, 8:11 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਕਈ ਇਲਾਕਿਆਂ ਵਿਚ ਚੱਲ ਰਹੀ ਠੰਢੀਆਂ ਹਵਾਵਾਂ

Punjab Weather Update News in punjabi : ਅਲਰਟ ਦੇ ਬਾਵਜੂਦ ਪੰਜਾਬ 'ਚ ਸ਼ੁੱਕਰਵਾਰ ਨੂੰ ਮੀਂਹ ਨਾ ਪੈਣ ਕਾਰਨ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.2 ਡਿਗਰੀ ਦੇ ਵਾਧੇ ਕਾਰਨ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਪਠਾਨਕੋਟ ਵਿੱਚ 23 ਮਿਲੀਮੀਟਰ ਅਤੇ ਮੋਗਾ ਵਿੱਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਜਦੋਂਕਿ ਰਾਤ ਸਮੇਂ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮੀਂਹ ਪਿਆ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।

ਇਹ ਵੀ ਪੜ੍ਹੋ: Sandeep Thapar News: ਸ਼ਿਵ ਸੈਨਾ ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਨਿਹੰਗ ਸਿੰਘਾਂ ਨੇ ਵੀਡੀਓ ਕਰ ਦਿਤੀ ਜਾਰੀ

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ: Panthak News: ਅੰਦਰਖਾਤੇ ਅਕਾਲੀ ਧੜਿਆਂ ’ਚ ਸੁਲਾਹ ਸਫ਼ਾਈ ਦੀਆਂ ਕੋਸ਼ਿਸ਼ਾਂ ਸ਼ੁਰੂ

ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ 'ਚ ਦਬਾਅ ਵਾਲੇ ਹਾਲਾਤ ਨਹੀਂ ਬਣ ਰਹੇ ਹਨ, ਜਿਸ ਕਾਰਨ ਇੱਥੇ ਕੁਝ ਥਾਵਾਂ 'ਤੇ ਹੀ ਮੀਂਹ ਪੈ ਰਿਹਾ ਹੈ।
ਮਾਨਸੂਨ ਟ੍ਰੌਫ (ਘੱਟ ਦਬਾਅ ਵਾਲੇ ਖੇਤਰ) ਦੀ ਗੱਲ ਕਰੀਏ ਤਾਂ ਇਹ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਬੀਕਾਨੇਰ, ਸੀਕਰ ਖੇਤਰ ਵਿੱਚ ਸਰਗਰਮ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦਾ ਰੁਖ ਪੰਜਾਬ ਵੱਲ ਵਧਦਾ ਹੈ ਤਾਂ 6 ਅਤੇ 7 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਜੁਲਾਈ ਤੋਂ ਬਾਅਦ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News in punjabi, stay tuned to Rozana Spokesman

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement