Sandeep Thapar News: ਸ਼ਿਵ ਸੈਨਾ ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਨਿਹੰਗ ਸਿੰਘਾਂ ਨੇ ਵੀਡੀਓ ਕਰ ਦਿਤੀ ਜਾਰੀ
Published : Jul 6, 2024, 7:21 am IST
Updated : Jul 6, 2024, 8:00 am IST
SHARE ARTICLE
Shiv Sena Punjab Leader Sandeep Thapar News
Shiv Sena Punjab Leader Sandeep Thapar News

Sandeep Thapar News: ਬਾਬਾ ਬੁੱਢਾ ਦਲ ਨਾਲ ਸਬੰਧਤ ਹਨ ਨਿਹੰਗ ਸਿੰਘ

Shiv Sena Punjab Leader Sandeep Thapar News: ਸ਼ੁੱਕਰਵਾਰ ਨੂੰ ਲੁਧਿਆਣਾ ਵਿਚ ਨਿਹੰਗਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ 'ਤੇ ਤਲਵਾਰਾਂ ਨਾਲ ਹਮਲਾ ਕਰ ਦਿਤਾ। ਇਸ ਦੌਰਾਨ ਉਨ੍ਹਾਂ ਦਾ ਗੰਨਮੈਨ ਵਿਰੋਧ ਕਰਨ ਦੀ ਬਜਾਏ ਇਕ ਪਾਸੇ ਹੋ ਗਿਆ। ਇਸ ਨਾਲ ਹਿੰਦੂ ਸੰਗਠਨ ਨਾਰਾਜ਼ ਹਨ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ ਹੈ।

ਇਹ ਵੀ ਪੜ੍ਹੋ: Panthak News: ਅੰਦਰਖਾਤੇ ਅਕਾਲੀ ਧੜਿਆਂ ’ਚ ਸੁਲਾਹ ਸਫ਼ਾਈ ਦੀਆਂ ਕੋਸ਼ਿਸ਼ਾਂ ਸ਼ੁਰੂ  

ਹਮਲਾ ਕਰਨ ਵਾਲੇ ਨਿਹੰਗਾਂ ਨੇ ਹਮਲੇ ਤੋਂ ਬਾਅਦ ਇੱਕ ਵੀਡੀਓ ਵੀ ਜਾਰੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੇ ਧਰਮ, ਸਵੈਮਾਣ ਅਤੇ ਸ਼ਹੀਦਾਂ ਬਾਰੇ ਕੁਝ ਵੀ ਕਹਿੰਦਾ ਹੈ, ਤਾਂ ਉਨ੍ਹਾਂ ਨੂੰ ਉਸੇ ਤਰ੍ਹਾਂ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ: Health News: ਸਿਹਤ ਲਈ ਹਾਨੀਕਾਰਕ ਹੈ ਕੱਚੇ ਬਦਾਮ ਦਾ ਸੇਵਨ, ਹੋ ਸਕਦੀਆਂ ਹਨ ਕਈ ਗੰਭੀਰ ਬੀਮਾਰੀਆਂ  

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਸ਼ੁੱਕਰਵਾਰ ਸ਼ਾਮ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਬਾਬਾ ਬੁੱਢਾ ਦਲ ਨਾਲ ਸਬੰਧਤ ਹੈ। ਗੰਨਮੈਨ ਖਿਲਾਫ ਵਿਭਾਗੀ ਜਾਂਚ ਕੀਤੀ ਜਾਵੇਗੀ। ਇਸ ਦੇ ਵਿਰੋਧ ਵਿਚ ਹਿੰਦੂ ਆਗੂਆਂ ਨੇ ਸ਼ਨੀਵਾਰ ਨੂੰ ਲੁਧਿਆਣਾ ਬੰਦ ਦਾ ਐਲਾਨ ਕੀਤਾ ਸੀ ਪਰ ਦੇਰ ਰਾਤ ਹਿੰਦੂ ਆਗੂਆਂ ਨੇ ਲੁਧਿਆਣਾ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ ਸੀਪੀ ਕੁਲਦੀਪ ਚਾਹਲ ਨੇ ਸ਼ਿਵ ਸੈਨਾ ਆਗੂ ਥਾਪਰ ਦਾ ਹਾਲ-ਚਾਲ ਪੁੱਛਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਿੰਦੂ ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਅਤੇ ਹੁਣ ਸੰਦੀਪ ਥਾਪਰ ਦੇ ਮਾਮਲੇ ਵਿੱਚ ਗੰਨਮੈਨ ਨੇ ਕੁਝ ਨਹੀਂ ਕੀਤਾ। ਜੇਕਰ ਉਹ ਕੁਝ ਨਹੀਂ ਕਰਦੇ ਤਾਂ ਪੁਲਿਸ ਉਨ੍ਹਾਂ ਦੀ ਜਾਨ ਖਤਰੇ ਵਿੱਚ ਪਾ ਰਹੀ ਹੈ। ਹਿੰਦੂ ਨੇਤਾਵਾਂ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਬਾਜ਼ਾਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਟਕਰਾਅ ਨੂੰ ਰੋਕਣ ਲਈ ਗਸ਼ਤ ਵਧਾ ਦਿੱਤੀ ਗਈ ਹੈ। ਸ਼ਿਵ ਸੈਨਾ ਆਗੂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

​(For more Punjabi news apart from Shiv Sena Punjab Leader Sandeep Thapar News In punjabi ,stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement