Kapurthala News : Italy ਤੋਂ ਦੋ ਦਿਨ ਪਹਿਲਾਂ ਆਏ ਨੌਜਵਾਨ ਦੀ ਲਾਸ਼ ਬਰਾਮਦ
Published : Jul 6, 2025, 1:09 pm IST
Updated : Jul 6, 2025, 1:09 pm IST
SHARE ARTICLE
Body of Young Man Who Arrived from Italy Two Days Ago Recovered Latest News in Punjabi 
Body of Young Man Who Arrived from Italy Two Days Ago Recovered Latest News in Punjabi 

Kapurthala News : ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਹੋਈ ਮੌਤ : ਪਰਵਾਰ ਦਾ ਸ਼ੱਕ 

Body of Young Man Who Arrived from Italy Two Days Ago Recovered Latest News in Punjabi ਕਪੂਰਥਲਾ : ਇਟਲੀ ਤੋਂ ਦੋ ਦਿਨ ਪਹਿਲਾਂ ਆਏ ਇਕ ਨੌਜਵਾਨ ਦੀ ਪਿੰਡ ਮੁਸ਼ਕਵੇਦ ਤੋਂ ਡੈਣਵਿੰਡ ਜਾਂਦੇ ਰਸਤੇ ਵਿਚ ਭੇਦਭਰੀ ਹਾਲਤ ਵਿਚ ਲਾਸ਼ ਪ੍ਰਾਪਤ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਐਸ.ਐਚ.ਓ. ਕਿਰਪਾਲ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਪਿੰਡ ਮੁਸ਼ਕਵੇਦ ਤੋਂ ਡੈਣਵਿੰਡ ਨੂੰ ਜਾਂਦੇ ਰਸਤੇ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿਤਾ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਉਸ ਦੇ ਪਿਤਾ ਏ.ਐਸ.ਆਈ. ਨਰਿੰਦਰ ਸਿੰਘ ਬੈਂਸ ਨੇ ਅਪਣੇ ਲੜਕੇ ਅਮਨਦੀਪ ਸਿੰਘ ਵਾਸੀ ਡੈਣਵਿੰਡ ਵਜੋਂ ਕੀਤੀ ਹੈ। ਮ੍ਰਿਤਕ ਲੜਕੇ ਦੀ ਮਾਤਾ ਸਰਬਜੀਤ ਕੌਰ ਪਿੰਡ ਡੈਣਵਿੰਡ ਦੀ ਮੌਜੂਦਾ ਸਰਪੰਚ ਹੈ। 

ਮ੍ਰਿਤਕ ਦੇ ਪਿਤਾ ਨੇ ਕਿਹਾ ਉਨ੍ਹਾਂ ਦਾ ਲੜਕਾ ਰਾਤ ਘਰ ਨਹੀਂ ਆਇਆ ਤਾਂ ਅਸੀਂ ਸਾਰੀ ਰਾਤ ਉਸ ਨੂੰ ਲੱਭਦੇ ਰਹੇ। ਉਨ੍ਹਾਂ ਸ਼ੱਕ ਪ੍ਰਗਟ ਕਰਦਿਆਂ ਕਿਹਾ ਕਿ ਉਸ ਦੇ ਲੜਕੇ ਦੇ ਮੌਤ ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਹੋਈ ਹੈ। ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from Body of Young Man Who Arrived from Italy Two Days Ago Recovered Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement