ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਨੂੰ ਬਣਾਇਆ ਜਾਵੇਗਾ ਹਰਿਆ-ਭਰਿਆ: ਸਾਧੂ ਸਿੰਘ ਧਰਮਸੋਤ
Published : Aug 6, 2020, 5:37 pm IST
Updated : Aug 6, 2020, 5:37 pm IST
SHARE ARTICLE
Sadhu Singh Dharmsot
Sadhu Singh Dharmsot

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ 

ਚੰਡੀਗੜ, 6 ਅਗਸਤ:  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਨੂੰ ਹਰਿਆ-ਭਰਿਆ ਬਣਾਇਆ ਜਾਵੇਗਾ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।

Sadhu Singh Dharmsot  With Others Sadhu Singh Dharmsot With Others

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ’ਚ 400 ਬੂਟੇ ਲਾਉਣ ਦਾ ਐਲਾਨ ਕਰ ਚੁੱਕੇ ਹਨ। ਉਨਾਂ ਕਿਹਾ ਕਿ ਇਸੇ ਮੁਹਿੰਮ ਦੇ ਹਿੱਸੇ ਵਜੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਵਿਖੇ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਢੁਕਵੀਆਂ ਥਾਵਾਂ ਦੀ ਸ਼ਨਾਖ਼ਤ ਕਰਕੇ ਬੂਟੇ ਲਾਏ ਜਾਣਗੇ। 

India is ahead in tree plantation plantation

ਸ. ਧਰਮਸੋਤ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਘਰ-ਘਰ ਹਰਿਆਲੀ ਮੁਹਿੰਮ ਨਾਲ ਜੋੜਨ ਅਤੇ ਉਤਸ਼ਾਹਿਤ ਕਰਨ ਲਈ ਢੁਕਵੀਆਂ ਥਾਵਾਂ ’ਤੇ ਬੈਨਰ ਲਾਏ ਜਾਣਗੇ। ਉਨਾਂ ਕਿਹਾ ਕਿ ਵਾਤਾਵਰਣ ਦੀ ਸ਼ੁਧਤਾ ਲਈ ਹਰ ਨਾਗਰਿਕ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਇਹ ਸਮੇਂ ਦੀ ਮੰਗ ਵੀ ਹੈ। ਉਨਾਂ ਕਿਹਾ ਕਿ ਸੂਬੇ ਦੀਆਂ ਸਮਾਜ ਸੇਵੀ ਜਥੇਬੰਦੀਆਂ, ਯੂਥ ਕਲੱਬਾਂ ਅਤੇ ਚਾਹਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੰਗਲਾਤ ਵਿਭਾਗ ਮੁਫ਼ਤ ਬੂਟੇ ਮਹੱਈਆ ਕਰਵਾ ਰਿਹਾ ਹੈ

ਅਤੇ ਉਹ ਬੂਟੇ ਲਾ ਕੇ, ਬੂਟਿਆਂ ਨੂੰ ਪਾਲਣ ਦੀ ਜ਼ਿੰਮੇਵਾਰੀ ਵੀ ਨਿਭਾਉਣ। ਇਸ ਮੌਕੇ ਵਧੀਕ ਮੁੱਖ ਸਕੱਤਰ ਜੰਗਲਾਤ ਸ੍ਰੀਮਤੀ ਰਵਨੀਤ ਕੌਰ, ਵਧੀਕ ਸਕੱਤਰ ਜੰਗਲਾਤ ਸ੍ਰੀ ਰਵਿੰਦਰ ਸਿੰਘ ਅਤੇ ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement