ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
Published : Aug 6, 2021, 12:46 am IST
Updated : Aug 6, 2021, 12:46 am IST
SHARE ARTICLE
image
image

ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 5 ਅਗੱਸਤ (ਭੁੱਲਰ): ਅਸ਼ਵਨੀ ਸੇਖੜੀ ਨੇ ਅੱਜ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅਤੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ਵਿਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਅਸ਼ਵਨੀ ਸੇਖੜੀ ਨੇ ਦਸਿਆ ਕਿ ਸੂਬੇ ਵਿਚ ਸਿਹਤ ਢਾਂਚੇ ਨੂੰ  ਹੋਰ ਮਜ਼ਬੂਤ ਕਰਨ ਲਈ ਕਿਸੇ ਵੀ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਦਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਕੋਰੋਨਾ ਯੋਧਿਆਂ ਨੇ ਮਹਾਂਮਾਰੀ ਦੌਰਾਨ ਲੋਕਾਂ ਨੂੰ  ਸਿਹਤ ਸੇਵਾਵਾਂ ਉਪਲਭਧ ਕਰਵਾਉਣ ਵਿਚ ਮਿਸਾਲੀ ਤੇ ਸ਼ਾਨਦਾਰ ਕੰਮ ਕੀਤਾ | ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਤੰਨੂ ਕਸ਼ਯਪ,ਪੀਐਸਐਸਬੀ ਦੇ ਮੈਂਬਰ ਕੁਲਦੀਪ ਸਿੰਘ ਕਲਹੋਲ, ਸੇਵਾਮੁਕਤ ਡੀ.ਪੀ.ਆਰ.ਓ. ਸਵਿੰਦਰ ਸਿੰਘ ਬੇਗੋਵਾਲੀਆ ਹਰਗੁਣਪ੍ਰੀਤ ਮਾਂਗਟ, ਰਾਕੇਸ਼ ਹਾਂਡਾ ਅਤੇ ਵਿਨਾਇਕ ਹਾਂਡਾ ਵੀ ਮੌਜੂਦ ਸਨ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement