ਅਗਲੇ ਸਾਲ ਆਯੂਸ਼ਮਾਨ ਸਕੀਮ ਦੀ ਲੋੜ ਨਹੀਂ ਪਵੇਗੀ, ਮਰੀਜ਼ ਮੁਹੱਲਾ ਕਲੀਨਿਕਾਂ ’ਚ ਹੀ ਠੀਕ ਹੋ ਜਾਣਗੇ- CM
Published : Aug 6, 2022, 5:26 pm IST
Updated : Aug 6, 2022, 5:26 pm IST
SHARE ARTICLE
CM Bhagwant Mann
CM Bhagwant Mann

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਆਪਣੇ ਦਮ 'ਤੇ ਇਲਾਜ ਕਰਵਾਉਣਾ ਸ਼ੁਰੂ ਕਰ ਦੇਵੇਗਾ ਤਾਂ ਸਾਨੂੰ ਆਯੂਸ਼ਮਾਨ ਯੋਜਨਾ ਦੀ ਲੋੜ ਨਹੀਂ ਪਵੇਗੀ।


ਚੰਡੀਗੜ੍ਹ: ਆਯੂਸ਼ਮਾਨ ਸਕੀਮ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਸਾਲ ਸਾਨੂੰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੀ ਲੋੜ ਨਹੀਂ ਪਵੇਗੀ। ਸੂਬੇ ਵਿਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਵਿਚ ਹੀ ਮਰੀਜ਼ ਠੀਕ ਹੋ ਜਾਣਗੇ। ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਦਿੱਲੀ ਦੌਰੇ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ। ਆਯੂਸ਼ਮਾਨ ਯੋਜਨਾ ਕੇਂਦਰ ਅਤੇ ਸੂਬਿਆਂ ਦੀ ਸਾਂਝੀ ਲਾਗਤ 'ਤੇ ਚੱਲਦੀ ਹੈ। ਜਿਸ ਵਿਚ 5 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮਿਲਦਾ ਹੈ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਆਪਣੇ ਦਮ 'ਤੇ ਇਲਾਜ ਕਰਵਾਉਣਾ ਸ਼ੁਰੂ ਕਰ ਦੇਵੇਗਾ ਤਾਂ ਸਾਨੂੰ ਆਯੂਸ਼ਮਾਨ ਯੋਜਨਾ ਦੀ ਲੋੜ ਨਹੀਂ ਪਵੇਗੀ। ਦਿੱਲੀ ਅਤੇ ਬੰਗਾਲ ਵਿਚ ਹਰ ਕਿਸੇ ਦਾ ਇਲਾਜ ਮੁਫ਼ਤ ਹੈ। ਆਯੂਸ਼ਮਾਨ ਵਿਚ ਸਿਰਫ਼ ਵਿਸ਼ੇਸ਼ ਵਰਗ ਨੂੰ ਹੀ ਮੁਫ਼ਤ ਇਲਾਜ ਮਿਲਦਾ ਹੈ। ਅਸੀਂ ਅਗਲੇ ਸਾਲ ਤੱਕ ਮੁਹੱਲਾ ਕਲੀਨਿਕਾਂ ਅਤੇ ਹਸਪਤਾਲਾਂ ਨੂੰ ਇੰਨਾ ਵਧੀਆ ਬਣਾ ਦੇਵਾਂਗੇ ਕਿ ਲੋਕਾਂ ਨੂੰ ਆਯੂਸ਼ਮਾਨ ਯੋਜਨਾ ਦੀ ਲੋੜ ਨਹੀਂ ਪਵੇਗੀ।

Aam Aadmi Clinic Aam Aadmi Clinic

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਤਹਿਤ ਮਰੀਜ਼ ਨੂੰ 5 ਲੱਖ ਤੱਕ ਦਾ ਨਕਦ ਰਹਿਤ ਇਲਾਜ ਮਿਲਦਾ ਹੈ। ਚੰਡੀਗੜ੍ਹ ਸਥਿਤ ਪੀਜੀਆਈ ਨੇ ਕੁਝ ਦਿਨ ਪਹਿਲਾਂ ਇਸ ਸਕੀਮ ਤਹਿਤ ਇਲਾਜ ਬੰਦ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਿੱਸੇ ਦੇ 16 ਕਰੋੜ ਰੁਪਏ ਨਹੀਂ ਦੇ ਰਹੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਪੈਸੇ ਜਾਰੀ ਕਰਨ ਦਾ ਦਾਅਵਾ ਕੀਤਾ ਸੀ ਪਰ ਪੀਜੀਆਈ ਨੇ ਇਸ ਤੋਂ ਇਨਕਾਰ ਕੀਤਾ ਹੈ। ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿਹਤ ਮੰਤਰਾਲੇ ਨੇ ਪੀਜੀਆਈ ਨੂੰ ਇਲਾਜ ਜਾਰੀ ਰੱਖਣ ਲਈ ਕਿਹਾ। ਪੰਜਾਬ ਵਿਚ ਵੀ ਇਸ ਸਕੀਮ ਤਹਿਤ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਬੰਦ ਕਰ ਦਿੱਤਾ ਗਿਆ ਹੈ। ਸੀਐਮ ਮਾਨ ਦਾ ਕਹਿਣਾ ਹੈ ਕਿ ਜਲਦੀ ਹੀ ਅਸੀਂ ਸਕੀਮ ਤਹਿਤ ਪੈਸੇ ਜਾਰੀ ਕਰ ਰਹੇ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement