ਲੁਧਿਆਣਾ 'ਚ ਨਵ-ਵਿਆਹੁਤਾ ਦਾ ਗੋਲੀਆਂ ਮਾਰ ਕੇ ਕਤਲ, ਪਤੀ ਜ਼ਖਮੀ
Published : Aug 6, 2023, 11:22 am IST
Updated : Aug 6, 2023, 11:22 am IST
SHARE ARTICLE
PHOTO
PHOTO

ਨਵ-ਵਿਆਹੀ ਔਰਤ ਨੂੰ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ

 

ਲੁਧਿਆਣਾ : ਦੇਰ ਰਾਤ ਇੱਕ ਬਾਈਕ ਸਵਾਰ ਨੌਜੁਆਨ ਨੇ ਆਪਣੀ ਭੈਣ ਅਤੇ ਉਸ ਦੇ ਪਤੀ ਉੱਤੇ ਗੋਲੀਆਂ ਚਲਾ ਦਿਤੀਆਂ। ਗੋਲੀਬਾਰੀ ਤੋਂ ਬਚਣ ਲਈ ਪਤੀ-ਪਤਨੀ ਇਧਰ-ਉਧਰ ਭੱਜੇ। ਇਸ ਵਿੱਚ ਨਵ-ਵਿਆਹੀ ਔਰਤ ਨੂੰ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਦੇ ਨਾਲ ਹੀ ਉਸ ਦੇ ਪਤੀ ਰਵੀ ਨੂੰ ਦੋ ਗੋਲੀਆਂ ਲੱਗੀਆਂ ਹਨ, ਜੋ ਡੀਐਮਸੀ ਹਸਪਤਾਲ ਵਿਚ ਦਾਖ਼ਲ ਹੈ।  ਫਾਇਰਿੰਗ ਕਰਨ ਵਾਲੇ ਨੌਜੁਆਨ ਨੇ ਮੂੰਹ ਢੱਕਿਆ ਹੋਇਆ ਸੀ ਅਤੇ ਹੈਲਮੇਟ ਪਾਇਆ ਹੋਇਆ ਸੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਇਲਾਕੇ 'ਚ ਦਹਿਸ਼ਤ ਫੈਲ ਗਈ। ਲੋਕਾਂ ਮੁਤਾਬਕ ਬਾਈਕ ਸਵਾਰਾਂ ਨੇ ਰਵੀ ਦੇ ਘਰ ਦੀ ਛੱਤ 'ਤੇ ਚੜ੍ਹ ਕੇ ਗੋਲੀਆਂ ਵੀ ਚਲਾਈਆਂ। ਗੋਲੀਆਂ ਦੇ ਨਿਸ਼ਾਨ ਵੀ ਹਨ।

ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿਤੀ। ਪੁਲਿਸ ਦੇ ਤਫ਼ਤੀਸ਼ੀ ਅਫ਼ਸਰ ਅਮਰੀਕ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਨੇ ਸੰਦੀਪ ਕੌਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ 'ਚ ਰਖਵਾ ਦਿੱਤਾ ਹੈ।

ਭੈਣ 'ਤੇ ਗੋਲੀਆਂ ਚਲਾਉਣ ਵਾਲੇ ਨੌਜੁਆਨ ਦੀ ਪਛਾਣ ਸੂਰਜ ਵਜੋਂ ਹੋਈ ਹੈ। ਉਹ ਪ੍ਰਤਾਪ ਸਿੰਘ ਵਾਲਾ ਦਾ ਰਹਿਣ ਵਾਲਾ ਦਸਿਆ ਜਾਂਦਾ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਮੁਤਾਬਕ ਸੂਰਜ ਖੁਦ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਥਾਣੇ ਗਿਆ ਸੀ।

ਸੂਰਜ ਦੇ ਕੁਝ ਦੋਸਤਾਂ ਨੇ ਦਸਿਆ ਕਿ ਰਵੀ ਬਚਪਨ ਤੋਂ ਹੀ ਸੂਰਜ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਰਵੀ ਨੇ ਸੂਰਜ ਦੀ ਭੈਣ ਨੂੰ ਆਪਣੇ ਪ੍ਰੇਮ ਸਬੰਧਾਂ ਵਿਚ ਭਜਾ ਲਿਆ ਅਤੇ ਉਸ ਨਾਲ ਵਿਆਹ ਕਰਵਾ ਲਿਆ। ਇਸੇ ਗੱਲ ਤੋਂ ਰੰਜਿਸ਼ ਰੱਖਦੇ ਹੋਏ ਸੂਰਜ ਨੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿਤਾ। ਫਿਲਹਾਲ ਥਾਣਾ ਪੀਏਯੂ ਮਾਮਲੇ ਦੀ ਜਾਂਚ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement