ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਬੰਗਲਾਦੇਸ਼ 'ਚ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਦੀ ਕੀਤੀ ਅਪੀਲ
Published : Aug 6, 2024, 3:03 pm IST
Updated : Aug 6, 2024, 3:03 pm IST
SHARE ARTICLE
Ravneet Bittu
Ravneet Bittu

ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਇਹ ਮੁੱਦਾ ਬੰਗਲਾਦੇਸ਼ ਸੈਨਾ ਦੇ ਅਧਿਕਾਰੀਆਂ ਕੋਲ ਉਠਾਉਣ ਲਈ ਕਿਹਾ

Bangladesh Crisis : ਕੇਂਦਰੀ ਰੇਲ ਅਤੇ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਬੰਗਲਾਦੇਸ਼ ਵਿਚ ਧਾਰਮਿਕ ਸਥਾਨਾਂ 'ਤੇ ਹਮਲਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਢਾਕਾ ਵਿਚ ਸਥਿਤ ਸਿੱਖ ਧਾਰਮਿਕ ਸਥਾਨਾਂ ਅਤੇ ਦੇਸ਼ ਵਿਚ ਹਿੰਦੂ ਮੰਦਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ।

ਰਵਨੀਤ ਬਿੱਟੂ ਨੇ ਪੱਤਰ ਲਿਖਦੇ ਹੋਏ ਵਿਦੇਸ਼ ਮੰਤਰੀ ਡਾ: ਐੱਸ. ਜੈਸ਼ੰਕਰ ਨੂੰ ਢਾਕਾ ਸਥਿਤ ਦੋ ਇਤਿਹਾਸਕ ਸਿੱਖ ਧਾਰਮਿਕ ਸਥਾਨਾਂ ਗੁਰਦੁਆਰਾ ਨਾਨਕ ਸ਼ਾਹੀ ਅਤੇ ਗੁਰਦੁਆਰਾ ਸੰਗਤ ਟੋਲਾ ਦੀ ਸੁਰੱਖਿਆ ਦਾ ਮੁੱਦਾ ਬੰਗਲਾਦੇਸ਼ ਦੀ ਸੈਨਾ ਦੇ ਅਧਿਕਾਰੀਆਂ ਕੋਲ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਢਾਕਾ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿੱਚ ਇਹ ਗੁਰਦੁਆਰੇ ਬਣਾਏ ਗਏ ਸਨ।

ਬਿੱਟੂ ਨੇ ਕਿਹਾ ਕਿ ਬੰਗਲਾਦੇਸ਼ ਵਿਚ ਸਿੱਖਾਂ ਦੀ ਆਬਾਦੀ ਬਹੁਤ ਘੱਟ ਹੈ ਅਤੇ ਕੁਝ ਭਾਰਤ ਵਿਰੋਧੀ ਤੱਤ ਧਾਰਮਿਕ ਸਥਾਨਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਿੱਖ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਬੰਗਲਾਦੇਸ਼ ਅਤੇ ਭਾਰਤ ਦੇ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਸਿੱਖ ਤੀਰਥ ਸਥਾਨਾਂ ਦੀ ਸੁਰੱਖਿਆ ਲਈ ਕਦਮ ਚੁੱਕੇਗੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement