ਹਾਈ ਕੋਰਟ ਨੇ ਸੰਗਰੂਰ ਅਦਾਲਤ ਦੀ ਕਾਰਵਾਈ 'ਤੇ ਲਾਈ ਰੋਕ
ਚੰਡੀਗੜ੍ਹ: ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸੰਗਰੂਰ ਦੀ ਏ.ਸੀ.ਜੇ.ਐੱਮ. (ACJM) ਅਦਾਲਤ ਵਿੱਚ ਖੜਗੇ ਦੇ ਖਿਲਾਫ ਚੱਲ ਰਹੀ ਸ਼ਿਕਾਇਤ ਦੀ ਅਗਲੀ ਕਾਰਵਾਈ 'ਤੇ ਰੋਕ (Stay) ਲਗਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਹਿੰਦੂ ਸੁਰੱਖਿਆ ਪ੍ਰੀਸ਼ਦ ਦੇ ਆਗੂ ਹਿਤੇਸ਼ ਭਾਰਦਵਾਜ ਵੱਲੋਂ ਸਾਲ 2023 ਵਿੱਚ ਬਜਰੰਗ ਦਲ ਬਾਰੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਖੜਗੇ ਵਿਰੁੱਧ ਅਪਰਾਧਿਕ ਮਾਣਹਾਨੀ (Criminal Defamation) ਦਾ ਕੇਸ ਦਰਜ ਕਰਵਾਇਆ ਗਿਆ ਸੀ। ਇਸੇ ਮਾਮਲੇ ਵਿੱਚ ਸੰਗਰੂਰ ਅਦਾਲਤ ਨੇ ਖੜਗੇ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਉਨ੍ਹਾਂ ਨੂੰ 19 ਸਤੰਬਰ 2026 ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ।
ਕਾਂਗਰਸ ਪ੍ਰਧਾਨ ਨੇ ਇਨ੍ਹਾਂ ਜ਼ਮਾਨਤੀ ਵਾਰੰਟਾਂ ਅਤੇ ਅਦਾਲਤੀ ਕਾਰਵਾਈ ਨੂੰ ਰੱਦ (Quash) ਕਰਵਾਉਣ ਲਈ ਹਾਈ ਕੋਰਟ ਦਾ ਰੁਖ ਕੀਤਾ ਸੀ, ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸੰਗਰੂਰ ਦੀ ਹੇਠਲੀ ਅਦਾਲਤ ਵਿੱਚ ਅਗਲੀ ਕਾਰਵਾਈ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ।
