ਖ਼ਬਰਾਂ |

ਤਾਜ਼ਾ |

ਲੁਧਿਆਣਾ ਮਾਰਕੀਟ ਕਮੇਟੀ ਦੇ ਨਵੇਂ ਸਕੱਤਰ ਵਜੋਂ ਗੁਰਦੀਪ ਸਿੰਘ ਖੰਗੂਰਾ ਨੇ ਸੰਭਾਲਿਆ ਚਾਰਜ
Published : Aug 6, 2026, 10:38 am IST
Updated : Aug 6, 2026, 10:38 am IST
SHARE ARTICLE
Gurdeep Singh Khangura takes charge as the new Secretary of Ludhiana Market Committee
Gurdeep Singh Khangura takes charge as the new Secretary of Ludhiana Market Committee

ਟੀਮ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਕੀਤਾ ਸਵਾਗਤ

ਲੁਧਿਆਣਾ (ਗੌਰਵ ਕੁਮਾਰ ਸਲੂਜਾ): ਪੰਜਾਬ ਮੰਡੀ ਬੋਰਡ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਸਕੱਤਰਾਂ ਦੇ ਤਬਾਦਲਿਆਂ ਤੋਂ ਬਾਅਦ ਲੁਧਿਆਣਾ ਮਾਰਕੀਟ ਕਮੇਟੀ ਨੂੰ ਨਵਾਂ ਸਕੱਤਰ ਮਿਲ ਗਿਆ ਹੈ। ਮਾਰਕੀਟ ਕਮੇਟੀ ਕਿਲਾ ਰਾਏਪੁਰ ਦੇ ਸਕੱਤਰ ਗੁਰਦੀਪ ਸਿੰਘ ਖੰਗੂਰਾ ਨੇ ਅੱਜ ਲੁਧਿਆਣਾ ਮਾਰਕੀਟ ਕਮੇਟੀ ਦੇ ਸਕੱਤਰ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਮਾਰਕੀਟ ਕਮੇਟੀ ਲੁਧਿਆਣਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਮੰਡੀ ਬੋਰਡ ਵੱਲੋਂ ਜਾਰੀ ਤਬਾਦਲਾ ਹੁਕਮਾਂ ਅਨੁਸਾਰ ਕਮਲਜੀਤ ਸਿੰਘ ਸੰਧੂ ਨੂੰ ਲੁਧਿਆਣਾ ਮਾਰਕੀਟ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਚਾਰਜ ਵੀ ਸੰਭਾਲ ਲਿਆ ਸੀ। ਪਰ ਬਾਅਦ ਵਿੱਚ ਜਾਰੀ ਹੋਏ ਨਵੇਂ ਹੁਕਮਾਂ ਅਨੁਸਾਰ ਉਨ੍ਹਾਂ ਦਾ ਤਬਾਦਲਾ ਮਾਰਕੀਟ ਕਮੇਟੀ ਬੱਸੀ ਪਠਾਣਾਂ ਕਰ ਦਿੱਤਾ ਗਿਆ, ਜਦਕਿ ਗੁਰਦੀਪ ਸਿੰਘ ਖੰਗੂਰਾ ਨੂੰ ਲੁਧਿਆਣਾ ਮਾਰਕੀਟ ਕਮੇਟੀ ਦਾ ਚਾਰਜ ਸੌਂਪਿਆ ਗਿਆ। ਇਸ ਦੇ ਨਾਲ ਹੀ ਉਹ ਮਾਰਕੀਟ ਕਮੇਟੀ ਹਠੂਰ ਦਾ ਵਾਧੂ ਚਾਰਜ ਵੀ ਸੰਭਾਲਣਗੇ।

ਚਾਰਜ ਸੰਭਾਲਣ ਤੋਂ ਬਾਅਦ ਗੁਰਦੀਪ ਸਿੰਘ ਖੰਗੂਰਾ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਜੁੜੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਅਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਮਾਰਕੀਟ ਕਮੇਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਪੂਰੇ ਸਮਰਪਣ ਨਾਲ ਕੰਮ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement