ਖ਼ਬਰਾਂ |

ਤਾਜ਼ਾ |

ਲੁਧਿਆਣਾ ਵਿੱਚ ਭਾਰੀ ਮੀਂਹ ਬਣਿਆ ਮੁਸੀਬਤ, ਸੜਕ ਧਸਣ ਕਾਰਨ 20 ਫੁੱਟ ਪਿਆ ਡੂੰਘਾ ਪਾੜ
Published : Aug 6, 2026, 1:23 pm IST
Updated : Aug 6, 2026, 3:40 pm IST
SHARE ARTICLE
photo
photo

7 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਚੇਤਾਵਨੀ

ਪੰਜਾਬ ਦੇ ਲੁਧਿਆਣਾ, ਜਲੰਧਰ ਅਤੇ ਮੋਹਾਲੀ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ। ਇਸ ਕਾਰਨ ਲੁਧਿਆਣਾ ਦੇ ਰਿਸ਼ੀ ਨਗਰ ਵਿੱਚ ਸੜਕ ਦਾ 30 ਫੁੱਟ ਹਿੱਸਾ ਧੱਸ ਗਿਆ, ਜਿਸ ਨਾਲ ਲਗਭਗ 20 ਫੁੱਟ ਡੂੰਘਾ ਟੋਆ ਬਣ ਗਿਆ। ਇਸ ਨਾਲ ਨੇੜਲੀਆਂ ਇਮਾਰਤਾਂ ਲਈ ਖਤਰਾ ਪੈਦਾ ਹੋ ਗਿਆ ਹੈ। ਇਸ ਦੌਰਾਨ, ਪਟਿਆਲਾ ਦੇ ਮਾਡਲ ਟਾਊਨ ਵਿੱਚ ਮੀਂਹ ਕਾਰਨ ਬੇਸਮੈਂਟ ਵਿੱਚ ਪਾਣੀ ਭਰ ਜਾਣ ਮਗਰੋਂ ਇੱਕ ਇਲੈਕਟ੍ਰਾਨਿਕਸ ਸ਼ੋਅਰੂਮ ਦੀ ਕੰਧ ਡਿੱਗ ਪਈ। ਘਟਨਾ ਦੇ ਸਮੇਂ ਸ਼ੋਅਰੂਮ ਦੇ ਅੰਦਰ ਕੋਈ ਵੀ ਮੌਜੂਦ ਨਹੀਂ ਸੀ।

ਚੰਡੀਗੜ੍ਹ ਮੌਸਮ ਵਿਭਾਗ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਸ਼ਾਮਲ ਹਨ। ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ ਮੌਸਮ ਅੰਸ਼ਕ ਤੌਰ 'ਤੇ ਬੱਦਲਵਾਈ ਵਾਲਾ ਰਹਿਣ ਦੀ ਸੰਭਾਵਨਾ ਹੈ।

ਦਿਨ ਦੌਰਾਨ ਇੱਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਜਾਂ ਬਿਜਲੀ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਇਸ ਦੌਰਾਨ, ਵੱਧ ਤੋਂ ਵੱਧ ਤਾਪਮਾਨ ਵਿਚ 2.1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਰਾਜ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਤੋਂ ਪਹਿਲਾਂ, 5 ਅਗਸਤ ਨੂੰ ਬਰਨਾਲਾ ਵਿਚ ਸਭ ਤੋਂ ਵੱਧ 12 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ। ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ 6 ਮਿਲੀਮੀਟਰ, ਗੁਰਦਾਸਪੁਰ ਵਿੱਚ 2 ਮਿਲੀਮੀਟਰ ਅਤੇ ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਵਿੱਚ 1.5 ਮਿਲੀਮੀਟਰ ਬਾਰਿਸ਼ ਹੋਈ। ਪਠਾਨਕੋਟ ਵਿਚ ਸਿਰਫ਼ ਨਾਮਾਤਰ (ਬਹੁਤ ਹਲਕੀ) ਬਾਰਿਸ਼ ਦਰਜ ਕੀਤੀ ਗਈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਮਾਨਸੂਨ ਟਰੱਫ ਉੱਤਰੀ ਭਾਰਤ ਵਿੱਚੋਂ ਲੰਘ ਰਿਹਾ ਹੈ। ਇਸ ਦੇ ਨਾਲ ਹੀ, ਪੱਛਮੀ ਗੜਬੜੀ ਦਾ ਅਸਰ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ। ਇਸ ਤੋਂ ਇਲਾਵਾ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਉੱਪਰ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ।
ਇਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਨਮੀ ਵਧ ਗਈ ਹੈ। ਨਤੀਜੇ ਵਜੋਂ, ਅਗਲੇ 24 ਘੰਟਿਆਂ ਦੌਰਾਨ ਦੋਵਾਂ ਖੇਤਰਾਂ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਗਰਜ ਤੂਫ਼ਾਨ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement